ਅਰਵਿੰਦਰ ਭਲਵਾਨ ਦੇ ਕਤਲ ਤੋ ਬਾਅਦ ਇਨਸਾਫ ਦੀ ਮੰਗ ਨੇ ਜੋਰ ਫੜਿਆ


ਮਿਲਾਨ ਇਟਲੀ 14 ਮਈ (ਸਾਬੀ ਚੀਨੀਆ) ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਭਲਵਾਨ ਦਾ ਕਤਲ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆ ਇੰਡੀਅਨ ਉਵਰਸੀਜ਼ ਕਾਂਗਰਸ ਇਟਲੀ ਦੀ ਸੀਨੀਅਰ ਲੀਡਰਸ਼ਿਪ ਨੇ ਆਪਣੀ ਹੀ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਪਟਿਆਲਾ ਘਟਨਾ ਵਾਗੂ ਇਸ ਕਤਲ ਕਾਂਡ ਵਿਚ ਵੀ ਦੋਸ਼ੀ ਏ, ਐਸ, ਆਈ ਨੂੰ ਸਖਤ ਤੋ ਸਖਤ ਸਜਾ ਦੇਕੇ ਕਿ ਪੀੜਤ ਪਰਿਵਾਰ ਨੂੰ ਇਨਸਾਫ ਦੇਵੇ ਪ੍ਰੈਸ ਨਾਲ ਗੱਲਬਾਤ ਕਰਦਿਆ ਪ੍ਰਭਜੋਤ ਸਿੰਘ, ਦਿਲਬਾਗ ਸਿੰਘ , ਸੁਖਚੈਨ ਸਿੰਘ ਠੀਕਰੀਵਾਲ ਅਤੇ ਹਰਕੀਤ ਸਿੰਘ ਮਾਧੋਝੰਡਾ ਨੇ ਆਖਿਆ ਕਿ ਇਕ ਜਿੰਮੇਵਾਰ ਪੁਲਿਸ ਅਧਿਕਾਰੀ ਵੱਲੋ ਇਸ ਸ਼ਰੇਆਮ ਕਿਸੇ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤਿ ਨਿੰਦਣਯੋਗ ਹੈ                                            
                                    ਇੰਨਾਂ ਆਗੂਆਂ ਨੇ ਪੰਜਾਬ ਸਰਕਾਰ ਸਮੇਤ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਸੰਪਰਕ ਕਰਕੇ ਮੰਗ ਰੱਖੀ ਹੈ ਕਿ ਉਹ ਇਸ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਸ਼ਰਧਾਜਲੀ ਸਮਾਗਮ ਤੋ ਪਹਿਲਾ ਕਾਤਿਲ ਨੂੰ ਗ੍ਰਿਫਤਾਰ ਕਰਕੇ ਸਖਤ ਸਜਾਂ ਸੁਣਾਵੇ ਉਹ ਹੀ ਉਸ ਲਈ ਸੱਚੀ ਸ਼ਰਧਾਜਲੀ ਹੋਵੇਗੀ।


Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ