ਸਿੱਖ ਆਗੂਆਂ ਵਲੋਂ ਇਟਲੀ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਇਟਲੀ ਵਿੱਚ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਲਈ ਬਣਾਏ ਕਾਨੂੰਨ ਮੁਤਾਬਿਕ ਹੀ ਗੁਰੁਦਵਾਰਾ ਸਾਹਿਬ ਖੋਲ੍ਹਣ ਦੀ ਮਿਲੀ ਇਜਾਜ਼ਤ।। 
                         ਸਿੱਖ ਇਟਲੀ ਦੀ ਗ੍ਰਹਿ ਮੰਤਰੀ ਲੁਚਾਨਾ ਲਾਮੌਰਜੇਸੇ ਅਤੇ ਪ੍ਰਧਾਨ ਮੰਤਰੀ ਜੂਸੈਪੈ ਕੌਤੈ।।

ਰੋਮ ਇਟਲੀ 16 ਮਈ (ਜੀ ਐਸ ਸੋਨੀ) ਇਟਲੀ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਹੁਣ ਤੱਕ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਇਟਲੀ ਸਰਕਾਰ ਅਤੇ ਸਿਹਤ ਵਿਭਾਗ,ਸਿਵਲ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਅਣਥੱਕ ਕੋਸ਼ਿਸ਼ਾਂ ਕਰਕੇ ਇਟਲੀ ਕੋਰੋਨਾ ਵਾਇਰਸ ਦੀ ਜੰਗ ਵਿੱਚ ਬਹੁਤ ਹੱਦ ਤੱਕ ਜਿੱਤ ਹਾਸਲ ਕਰ ਚੁੱਕਾਂ ਹੈ ,ਇਸੇ ਕਰਕੇ ਹੀ 18 ਮਈ ਤੋਂ ਇਟਲੀ ਸਰਕਾਰ ਲੌਕਡਾਉਣ ਨੂੰ ਖੋਲ੍ਹਣ ਜਾ ਰਹੀ ਹੈ ਜਿਸ ਵਿੱਚ ਇਟਲੀ ਵਿੱਚ ਕਾਰੋਬਾਰਾ ਨੂੰ ਪੂਰਨ ਤੌਰ ਤੇ ਖੋਲ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਇਟਲੀ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਹਰ ਧਰਮ ਦੇ ਧਾਰਮਿਕ ਸਥਾਨਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਇਟਲੀ ਸਰਕਾਰ ਵੱਲੋਂ ਬਣਾਏ ਕਾਨੂੰਨ ਮੁਤਾਬਕ ਹੀ ਹਰ ਵਰਗ ਦੇ ਧਾਰਮਿਕ ਸਥਾਨਾਂ ਨੂੰ ਖੋਲਣ ਦੀ ਇਜਾਜ਼ਤ ਮਿਲੀ ਹੈ, ਇਟਲੀ ਦੇ ਪ੍ਰਧਾਨ ਮੰਤਰੀ ਜੂਸੈਪੈ ਕੌਤੈ ਨੇ ਇਟਲੀ ਵਿੱਚ ਵਸਦੇ ਹਰ ਧਰਮ ਦੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹੀ 18 ਮਈ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਇਟਲੀ ਵਿੱਚ ਸਿੱਖਾਂ ਦੇ ਅਧਿਕਾਰਾ ਦੀ ਆਵਾਜ਼ ਬੁਲੰਦ ਕਰ ਰਹੀ ਸਿਰਮੌਰ ਜਥੇਬੰਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਰਜਿ) ਇਟਲੀ ਦੇ ਆਗੂਆਂ ਵਲੋਂ ਇਟਲੀ ਦੀ ਰਾਜਧਾਨੀ ਰੋਮ ਵਿੱਚ ਇਟਲੀ ਦੇ ਗ੍ਰਹਿ ਮੰਤਰਾਲੇ ਦੇ ਵਿਸ਼ੇਸ਼ ਸੱਦੇ ਤੇ ਇਟਲੀ ਦੇ ਪ੍ਰਧਾਨ ਮੰਤਰੀ ਜੂਸੈਪੈ ਕੌਤੈ ਅਤੇ ਗ੍ਰਹਿ ਮੰਤਰੀ ਮੈਡਮ ਲੁਚਾਨਾ ਲਾਮੌਰਜੇਸੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਦੱਸਣਯੋਗ ਹੈ ਕਿ ਇਹ ਮੁਲਾਕਾਤ ਲਈ ਇਟਲੀ ਦੇ ਗ੍ਰਹਿ ਮੰਤਰਾਲੇ ਵਲੋਂ ਈਮੇਲ ਰਾਹੀਂ ਸੱਦਾਂ ਪੱਤਰ ਭੇਜਿਆ ਗਿਆ ਸੀ ਅਤੇ ਇਟਲੀ ਵਿੱਚ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿਚ ਸਾਥ ਦੇਣ ਦੀ ਵੀ ਅਪੀਲ ਕੀਤੀ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਸ ਰਵਿੰਦਰਜੀਤ ਸਿੰਘ ਬੱਸੀ,ਸ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਜੁਝਾਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਟਲੀ ਵਿੱਚ ਹਰ ਧਰਮ ਦੇ ਧਾਰਮਿਕ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਸਰਕਾਰ ਵਲੋਂ ਇਜਾਜ਼ਤ ਦੇ ਦਿੱਤੀ ਗਈ ਹੈ,ਪਰ ਇਜਾਜ਼ਤ ਇਟਲੀ ਸਰਕਾਰ ਦੇ ਕੋਰੋਨਾ ਵਾਇਰਸ ਸੰਬੰਧੀ ਬਣਾਏ ਕਾਨੂੰਨ ਮੁਤਾਬਕ ਹੀ ਦਿੱਤੀ ਗਈ ਹੈ, ਪ੍ਰਧਾਨ ਮੰਤਰੀ ਵਲੋਂ ਸਿੱਖ ਆਗੂਆਂ ਨੂੰ ਇੱਕ ਲਿਖਤੀ ਰੂਪ ਵਿੱਚ ਪੱਤਰ ਵੀ ਜਾਰੀ ਕੀਤਾ ਗਿਆ ਹੈ ਅਤੇ ਇਹ ਪੱਤਰ ਇਟਲੀ ਵਿੱਚ ਹਰ ਧਰਮ ਦੇ ਧਾਰਮਿਕ ਸਥਾਨਾਂ ਤੇ ਲਾਗੂ ਰਹੇਗਾ। ਸਿੱਖ ਆਗੂਆਂ ਵਲੋਂ ਦੱਸਿਆ ਕਿ ਗੁਰਦੁਆਰਿਆਂ ਵਿੱਚ ਜ਼ਿਆਦਾ ਸੰਗਤਾਂ ਦਾ ਇਕੱਠ ਨਹੀਂ ਕੀਤਾ ਜਾਵੇਗਾ,ਹਰ ਆਦਮੀ ਵਿੱਚ 1.5 ਮੀਟਰ ਦਾ ਫਾਸਲਾ ਜ਼ਰੂਰ ਹੋਣਾ ਚਾਹੀਦਾ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਲਾਜ਼ਮੀ ਕਰਨੀ ਹੋਵੇਗੀ, ਹਰ ਵਿਅਕਤੀ ਨੂੰ ਉਸ ਦਾ ਸਰੀਰਕ ਤਾਪਮਾਨ ਚੈੱਕ ਕਰਨ ਉਪਰੰਤ ਹੀ ਗੁਰੂ ਘਰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ,ਸਾਰੇ ਗੁਰਦੁਆਰਿਆਂ ਨੂੰ ਸੈਨਟਾਈਜਰ ਕਰਨਾ ਜ਼ਰੂਰੀ ਹੈ, ਅਤੇ ਗੁਰਦੁਆਰਿਆਂ ਦੇ ਦਰਬਾਰ ਸਾਹਿਬ ਵਿੱਚ ਬੈਠਣ ਤੇ ਸੰਗਤਾਂ ਵਿੱਚ ਆਪਸੀ ਫ਼ਾਸਲਾ ਬਣਾ ਕੇ ਰੱਖਣਾ ਅਤੀ ਜਰੂਰੀ ਹੈ , ਗੁਰਦੁਆਰਿਆਂ ਦੇ ਐਮਰਜੈਂਸੀ ਦਰਵਾਜੇ ਵੀ ਖੁੱਲੇ ਰੱਖਣੇ ਜ਼ਰੂਰੀ ਹੋਣਗੇ, ਉਨ੍ਹਾ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਗੁਰਦੁਆਰਾ ਸਾਹਿਬ ਅਤੇ ਗੁਰੂ ਘਰਾ ਵਿੱਚ ਆਈਆਂ ਸੰਗਤਾਂ ਇਟਲੀ ਦੇ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਦੇ ਹਨ ਤਾਂ ਉਸ ਦੀ ਜ਼ਿੰਮੇਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਆਪ ਹੋਵੇਗੀ। ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਸਰਕਾਰ ਵਲੋਂ ਬਣਾਏ ਨਿਯਮਾਂ ਦੀ ਪਾਲਣਾ ਕਰਨ ਸਾਡਾ ਫਰਜ਼ ਬਣਦਾ ਹੈ। ਦੱਸਣਯੋਗ ਹੈ ਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇਸ਼ ਵਿੱਚ ਸਿੱਖ ਧਰਮ ਨੂੰ ਰਜਿਸਟਡ ਕਰਵਾਉਣ ਲਈ ਕਾਫੀ ਲੰਮੇ ਸਮੇਂ ਤੋਂ ਜੱਦੋ-ਜਹਿਦ ਕਰ ਰਹੀ ਹੈ ਅਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਡ ਕਰਵਾਉਂਣ ਵਿੱਚ ਕਾਮਯਾਬੀ ਜ਼ਰੂਰ ਹਾਸਲ ਹੋਵੇਗੀ।    

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ