ਇਟਲੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਲਿਆ ਇਤਿਹਾਸਿਕ ਫੈਸਲਾ

ਮਿਲਾਨ ਇਟਲੀ 17 ਮਈ (ਸਾਬੀ ਚੀਨੀਆ) ਇਟਲੀ ਦੀ ਰਾਜਧਾਨੀ ਰੋਮ ਦੀਆਂ ਦੌ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋ ਇਕ ਇਤਿਹਾਸਿਕ ਫੈਸਲਾ ਲੈਦੇਂ ਹੋਏ ਦੋ ਗੁਰਦੁਆਰਿਆ ਨੂੰ ਇਕ ਕਰਕੇ   ਵਧੀਆ ਸੰਦੇਸ਼ ਦਿੱਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦਰਬਾਰ (ਅਨਾਨੀਨਾ) ਰੋਮ ਦੀਆਂ ਦੀਆਂ ਸੰਗਤਾਂ ਵੱਲੋ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬੰਦ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ (ਮਾਸੀਮੀਨਾ) ਵਿਖੇ ਲਿਜਾਕੇ ਪ੍ਰਕਾਸ਼ ਕੀਤੇ ਗਏ ਹਨ ।
                                           ਪ੍ਰਬੰਧਕਾਂ ਦਾ ਕਹਿਣਾ ਹੈ ਦੌਵੇ ਗੁਰਦੁਆਰਾ ਸਾਹਿਬ ਦਾ ਨੇੜੇ ਹੋਣ ਕਰਕੇ ਸੰਗਤਾਂ ਆਪਸ ਵਿਚ ਵੱਡੀਆ ਹੋਈਆ ਸਨ ਅਜਿਹਾ ਕਰਨ ਨਾਲ ਜਿੱਥੇ ਖਰਚੇ ਘੱਟ ਹੋਣਗੇ ਉਥੇ ਸੰਗਤਾਂ ਵਿਚ ਆਪਸੀ ਪਿਆਰ ਵੱਧੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਸ੍ਰੀ ਗੁਰੂ ਨਾਨਕ ਦਰਬਾਰ ਅਨਾਨੀਨਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨਾਂ ਵੱਲੋ ਸੰਗਤਾਂ ਨਾਲ ਵਿਚਾਰ ਕਰਨ ਤੋ ਬਾਅਦ ਹੀ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਦੀਆਂ ਸੰਗਤਾਂ ਵੱਲੋ ਅਨਾਨੀਨਾ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆ ਉਨਾਂ ਦੇ ਫੈਸਲੇ ਦਾ ਸਵਾਗਤ ਕਰਦਿਆ ਆਖਿਆ ਗਿਆ ਕਿ ਇਸ ਫੈਸਲੇ ਤੋ ਦੂਜਿਆ ਨੂੰ ਵੀ ਸੇਧ ਲੈਣੀ ਚਾਹੀਦੀ ਹੈ ਤਾ ਜੋ ਰਲ ਮਿਲਕੇ ਗੁਰੂ ਨਾਨਕ ਦੇਵ ਜੀ ਦੇ ਉਪੇਦਸ਼ ਨੂੰ ਦੁਨੀਆ ਤੱਕ ਪਹੁੱਚਾਇਆ ਜਾ ਸਕੇ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ