ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣਾ ਹੀ ਉਸਨੂੰ ਸੱਚੀ ਸ਼ਰਧਾਂਜਲੀ ਹੋਵੇਗਾ . ਰਾਜਵਿਦਰ ਸਿੰਘ
ਮਿਲਾਨ ਇਟਲੀ 14 ਮਈ ( ਸਾਬੀ ਚੀਨੀਆ ) ਕਪੂਰਥਲਾ ਜਿਲੇ ਨਾਲ ਸਬੰਧਿਤ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਪੁਲਿਸ ਮੁਲਾਜਮ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆਂ ਦੀ ਨਿੰਦਿਆਂ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਕਨਵੀਨਰ ਰਾਜਵਿੰਦਰ ਸਿੰਘ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾਂ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਉਨਾ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇੰਡੀਅਨ ਓਵਰਸੀਸ ਕਾਂਗਰਸ ਹਮੇਸ਼ਾਂ ਇਸ ਪੀੜਤ ਪਰਿਵਾਰ ਨਾਲ ਹੈ। ਜ਼ਿਕਰਯੋਗ ਹੈ ਕਿ ਅਰਵਿੰਦਰ ਆਪਣੇ ਪਿੰਡ ਲਖਣ ਕੇ ਪੱਡਾ ਵਿਖੇ ਗਰਾਉਂਡ 'ਚੋਂ ਵਾਪਸ ਆ ਰਿਹਾ ਸੀ ਜਿਸ ਦੌਰਾਨ ਇੱਕ ਕਾਰ ਸਵਾਰ ਪੁਲਿਸ ਅਧਿਕਾਰੀ ਵੱਲੋਂ ਉਨਾਂ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੋਰਾਨ ਅਰਵਿੰਦਰ ਦੀ ਮੌਤ ਹੋ ਗਈ ਜਦਕਿ ਉਸਦਾ ਇੱਕ ਸਾਥੀ ਗੰਭੀਰ ਜ਼ਖਮ ਹੋ ਗਿਆ ਸੀ।

good
ReplyDelete