ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਲਵੀਨੀਓ (ਰੋਮ) ਵਿਖੇ ਜੂਨ 1984 (ਘੱਲੂਘਾਰਾ) ਦੇ ਸ਼ਹੀਦਾ ਦੀ ਯਾਦ ਨੂੰ ਸਮਰਪਿਤ 13 ਜੂਨ ਨੂੰ ਮਨਾਇਆ ਜਾਵੇਗਾ ਸਲਾਨਾ ਸਹੀਦੀ ਸਮਾਗਮ'

 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)"ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ 13 ਜੂਨ ਦਿਨ ਐਤਵਾਰ ਨੂੰ ਜੂਨ 1984 (ਘੱਲੂਘਾਰਾ) ਦੇ ਸਮੂਹ ਸ਼ਹੀਦਾਂ ਅਤੇ ਸਿੰਘਾਂ ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ,ਇਸ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾ ਵਲੋਂ ਦੱਸਿਆ ਗਿਆ ਕਿ ਸਮੂਹ ਸਾਧ ਸੰਗਤ ਦੇ ਸਹਿਯੋਗ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ,

        ਇਸ ਸਮਾਗਮ ਸੰਬੰਧੀ 11 ਜੂਨ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਹਿਬ ਆਰੰਭ ਕਰਵਾਏ ਜਾਣਗੇ ਅਤੇ ਉਨ੍ਹਾਂ ਦੇ ਭੋਗ 13 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵਲੋਂ ਦੀਵਾਨ ਸਜਾਏ ਜਾਣਗੇ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ, ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਅਤੇ ਇਸ ਸਮਾਗਮ ਦੀ ਸਮਾਪਤੀ ਦੁਪਹਿਰ 1 ਵਜੇ ਤੱਕ ਹੋ ਜਾਵੇਗੀ,ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਵੀ ਕੀਤੀ ਗੲੀ ਹੈ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ