Posts

Showing posts from March, 2022

ਇਟਲੀ ਦੀ ਰਾਜਧਾਨੀ ਰੋਮ ਚੋ 24 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

Image
 ਇਟਲੀ ਦੀ ਰਾਜਧਾਨੀ ਰੋਮ ਚੋ 24 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ  ਮਿਲਾਨ ਇਟਲੀ 30 ਮਾਰਚ (ਸਾਬੀ ਚੀਨੀਆ) ਇਟਲੀ ਦੀ ਰਾਜਧਾਨੀ ਰੋਮ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ 24 ਅਪ੍ਰੈਲ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਝੀ ਕਰਦਿਆ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਬਲਵੀਰ ਸਿੰਘ ਲੱਲ ਨੇ ਦੱਸਿਆ ਕਿ ਸਥਾਨਿਕ ਪ੍ਰਸ਼ਾਸ਼ਨ ਵੱਲੋ ਲੋੜੀਦੀਆਂ ਪ੍ਰਮੀਸ਼ਨਾਂ ਮਿਲਣ ਤੋ ਬਾਅਦ ਸਿੱਖ ਸੰਗਤਾਂ ਵੱਲੋ ਲੋੜੀਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਦੱਸਣਯੋਗ ਹੈ ਕਿ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਹਰ ਸਾਲ ਦੀ ਤਰ੍ਹਾਂ ਪਿਆਸਾ ਵਿਕਟੋਰੀਉ ਤੋ ਹੋਵੇਗੀ ਤੇ ਦਿੱਤੇ ਰੂਟ ਪਲੈਨ ਮੁਤਾਬਿਕ ਪਰਿਕ੍ਰਮਾ ਕਰਨ ਉਪਰੰਤ ਇਸੇ ਜਗ੍ਹਾਂ ਤੇ ਵਾਪਿਸ ਪੁੱਜ ਕਰਕੇ ਸਮਾਪਤੀ ਹੋਵੇਗੇ ਗਈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਜਾਵੇਗੀ | ਇਸ ਮੌਕੇ ਸਿੱਖ ਕੌਮ ਦੇ ਮਹਾਨ ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਏ ਜਾਣਗੇ | ਰਾਜਧਾਨੀ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈਕੇ ਰੋਮ ਦੇ ਆਸ ਪਾਸ ਰਹਿਣ ਵਾਲੀਆਂ ਸੰਗਤਾਂ ਵਿਚ ਭਾਰੀ ਉਤਿਸ਼ਾਹ ਵੇਖਿਆ ਜਾ ਸਕਦਾ ਹੈ | ...