ਬੱਤੀਪਾਲੀਆ (ਸਲੈਰਨੋ) ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਆਰੰਭ
ਮਿਲਾਨ ਇਟਲੀ 15 ਅਪ੍ਰੈਲ (ਸਾਬੀ ਚੀਨੀਆ) ਦੱਖਣੀ ਇਟਲੀ ਦੇ ਇਤਿਹਾਸਿਕ ਸ਼ਹਿਰ ਬੱਤੀਪਾਲੀਆ ਦੇ ਗੁਰਦੁਆਰਾ ਸੰਗਤ ਸਭਾ ਦੀ ਪ੍ਰਬੰਧਕ ਕਮੇਟੀ ਵੱਲੋ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ 24 ਅਪ੍ਰੈਲ ਐਤਵਾਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਝੀ ਕਰਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਲੰਿਦਰ ਸਿੰਘ ਖਾਲਸਾ ਨੇ ਦੱਸਿਆ ਕਿ ਸਥਾਨਿਕ ਪ੍ਰਸ਼ਾਸ਼ਨ ਵੱਲੋ ਲੋੜੀਦੀਆਂ ਪ੍ਰਮੀਸ਼ਨਾਂ ਮਿਲਣ ਤੋ ਉਪਰੰਤ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ|
ਉਨਾਂ ਦੱਸਿਆ ਕਿ ਸਿੱਖ ਸੰਗਤਾਂ ਵਿਚ ਨਗਰ ਕੀਰਤਨ ਨੂੰ ਲੈਕੇ ਭਾਰੀ ਉਤਿਸ਼ਾਹ ਵੇਖਿਆ ਜਾ ਸਕਦਾ ਹੈ ਇਸ ਨਗਰ ਕੀਰਤਨ ਨੂੰ ਯੂਰਪ ਨਿਊਜ਼ , ਤੇ ਕੇ ਟੀ ਵੀ ਦੀਆਂ ਟੀਮਾਂ ਵੱਲੋ ਸੰਗਤਾਂ ਤੱਕ ਪਹੁੱਚਾਉਣ ਲਈ ਲਾਈਵ ਵਿਖਾਇਆ ਜਾਵੇਗਾ ਇਸ ਮੌਕੇ ਸਿੱਖ ਕੌਮ ਦੇ ਮਹਾਨ ਰਾਗੀ,ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਏ ਜਾਣਗੇ |
ਨਗਰ ਕੀਰਤਨ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਬੰਧਕ, ਫੋਟੋ ਸਾਬੀ ਚੀਨੀਆ

Comments
Post a Comment