ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇਟਲੀ ਪੁੱਜਣ ਤੇ ਨਿੱਘਾ ਸਵਾਗਤ

           ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇਟਲੀ ਪੁੱਜਣ ਤੇ ਨਿੱਘਾ ਸਵਾਗਤ

ਮਿਲਾਨ (ਸਾਬੀ ਚੀਨੀਆ) ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਬਰੇਸ਼ੀਆ ਦੁਆਰਾ ਬਰੇਸ਼ੀਆ ਵਿਖੇ  ਸਜਾਏ ਜਾ  ਰਹੇ ਨਗਰ ਕੀਰਤਨ  ਵਿੱਚ ਸ਼ਾਮਿਲ ਹੋਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਇਟਲੀ ਪਹੁੰਚ ਚੁੱਕੇ ਹਨ।ਗਿਆਨੀ ਰਘਬੀਰ ਸਿੰਘ ਜੀ ਦੇ ਇਟਲੀ ਪਹੁੰਚਣ ਤੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ  ਨਿੱਘਾ ਸਵਾਗਤ ਕਰਦਿਆ ਜੀ ਆਇਆਂ ਆਖਿਆ। ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਬਰੇਸ਼ੀਆ ਦੇ ਉੱਪ ਸੇਵਾਦਾਰ ਸ.  ਬਲਕਾਰ ਸਿੰਘ ਘੋੜੇਸ਼ਾਹਵਾਨ  ਅਤੇ ਸਮੂਹ ਕਮੇਟੀ ਮੈਂਬਰਾਂ ਦੁਆਰਾ ਗਿਆਨੀ ਰਘਬੀਰ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇੱਥੇ ਜਿਕਰਯੋਗ ਹੈ ਕਿ  ਹਰ ਸਾਲ ਦੀ ਤਰਾਂ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ  ਦੁਆਰਾ ਬਰੇਸ਼ੀਆ ਵਿਖੇ ਕੱਲ  16 ਅਪਰੈਲ  ਨੂੰ ਨਗਰ ਕੀਰਤਨ ਸਜਾਇਆਂ ਜਾ ਰਿਹਾ ਹੈ। ਜਿਸ ਵਿੱਚ ਯੂਰਪ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ