ਪੰਜਾਬੀ ਲੋਕਧਾਰਾ ਸੰਸਥਾ ਵਲੋਂ ਪੰਜਾਬੀ ਬੋਲੀ ਨਾਲ ਜੋੜਨ ਲਈ ਬੱਚਿਆਂ ਨੂੰ ਫਰੀ ਵੰਡੇ ਪੰਜਾਬੀ ਪੜ੍ਹਨ ਵਾਲੇ ਕਾਇਦੇ "
ਪੰਜਾਬੀ ਲੋਕਧਾਰਾ ਸੰਸਥਾ ਵਲੋਂ ਪੰਜਾਬੀ ਬੋਲੀ ਨਾਲ ਜੋੜਨ ਲਈ ਬੱਚਿਆਂ ਨੂੰ ਫਰੀ ਵੰਡੇ ਪੰਜਾਬੀ ਪੜ੍ਹਨ ਵਾਲੇ ਕਾਇਦੇ "
ਰੋਮ ਇਟਲੀ 3 ਮਈ (ਗੁਰਸ਼ਰਨ ਸਿੰਘ ਸੋਨੀ)"" ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਪੰਜਾਬੀ ਵਾਸੋ ਵਾਲੇ ਸ਼ਹਿਰ ਲਵੀਨੀਓ ਵਿਖੇ ਬੀਤੇ ਦਿਨ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ,ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਵਲੋਂ ਹਾਜ਼ਰੀਆਂ ਭਰ ਕੇ ਗੁਰੂ ਗ੍ਰੰਥ ਸਾਹਿਬ ਜੀ ਤੋਂ ਖੁਸ਼ੀਆਂ ਪ੍ਰਾਪਤ ਕੀਤੀਆਂ ਇਸ ਮੌਕੇ ਪੰਜਾਬੀ ਲੋਕਧਾਰਾ ਸੰਸਥਾ ਵਲੋਂ ਇਟਲੀ ਵਿੱਚ ਰਹਿਣ ਵਸੇਰਾ ਕਰ ਰਹੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੇ ਨਾਲ ਜੋੜਨ ਲਈ ਨਿਵੇਕਲੀ ਪਹਿਲ ਕਦਮੀਂ ਕੀਤੀ ਜਾ ਰਹੀ ਹੈ, ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੰਜਾਬੀ ਲੋਕਧਾਰਾ ਸੰਸਥਾ ਦੇ ਸੇਵਾਦਾਰ ਸ. ਸੁਖਚੈਨ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਵਲੋਂ ਸਾਡੀ ਸੇਵਾ ਲਗਾਈ ਗਈ ਸੀ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇ,ਇਸ ਦੇ ਤਹਿਤ ਅਸੀਂ ਪਿਛਲੇ ਕੁਝ ਦਿਨਾਂ ਤੋਂ ਇਟਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਹੋ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਪੰਜਾਬੀ ਪੜ੍ਹਨ ਵਾਲੇ ਪੰਜਾਬੀ ਦੇ ਕਾਇਦੇ ਵੰਡ ਰਹੇ ਹਾਂ, ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸੰਸਥਾ ਵਲੋਂ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਹੋਰ ਜ਼ਿਆਦਾ ਪ੍ਰਫੁੱਲਿਤ ਕਰਨ ਲਈ ਬੱਚਿਆਂ ਲਈ ਪੰਜਾਬੀ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ, ਉਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਨਤੀ ਕੀਤੀ ਹੈ ਕਿ ਬੱਚਿਆਂ ਨੂੰ ਇਨ੍ਹਾਂ ਕਾਇਦਿਆ ਦੇ ਜ਼ਰੀਏ ਪੰਜਾਬੀ ਪੜ੍ਹਾਈ ਜਾਵੇ ਅਤੇ ਇਸ ਨਾਲ ਸਾਡੇ ਬੱਚੇ ਵਿਦੇਸ਼ਾਂ ਵਿੱਚ ਆਪਣੀ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣਗੇ,ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਖਚੈਨ ਸਿੰਘ ਮਾਨ ਅਤੇ ਸੰਸਥਾ ਦੇ ਇਸ ਉਪਰਾਲੇ ਨੂੰ ਦੇਖਦਿਆਂ ਹੋਇਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਥੀ ਵੇਂਦ ਸ਼ਰਮਾ,ਸੱਤ ਰੋਮਾ ਅਤੇ ਗੁਰਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।
.jpeg)

Comments
Post a Comment