ਇਟਲੀ ਦੇ ਸ਼ਹਿਰ ਤੈਰਾਨੌਵਾ ਵਿਚ ਸਜਾਏ ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ
ਮਿਲਾਨ ਇਟਲੀ 26 ਮਈ (ਸਾਬੀ ਚੀਨੀਆ) ਇਟਲੀ ਦੀ ਤੋਸਕਾਨਾ ਸਟੇਟ ਦੇ ਕਸਬਾ ਤੈਰਾਨੌਵਾ ਦੇ ਗੁਰਦਆਰਾ ਸੰਗਤ ਸਭਾ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ| ਇਸ ਨਗਰ ਕੀਰਤਨ ਦੀ ਵਿਸ਼ੇਸ਼ਤਾ ਆਖੀ ਜਾ ਸਕਦੀ ਹੈ ਕਿ ਜਿੱਥੇ ਅੱਤ ਦੀ ਗਰਮੀ ਵਿਚ ਸਿੱਖ ਸੰਗਤਾਂ ਨੇ ਦੂਰ ਦੂਰ ਤੋ ਪਹੁੱਚ ਕਰਕੇ ਹਾਜਰੀਆਂ ਭਰਦੇ ਹੋਏ ਆਪਣਾ ਜੀਵਨ ਸਫਲ ਬਣਾਇਆ ਉੱਥੇ ਨੇੜਲੇ ਸ਼ਹਿਰਾਂ ਦੇ ਮੇਅਰ ਅਤੇ ਸਮੁੱਚਾ ਨਗਰ ਕੌਸਲ ਪ੍ਰਸ਼ਾਸ਼ਨ ਵੀ ਉਚੇਚੇ ਤੌਰ ਤੇ ਮੌਜੂਦ ਸੀ ਜਿੰਨਾਂ ਵੱਲੋ ਨਗਰ ਕੀਤਰਨ ਨੂੰ ਸਫਲ ਬਣਾਉਣ ਲਈ ਹਰ ਯੋਗਦਾਨ ਪਾਉਣ ਦੇ ਨਾਲ ਨਾਲ ਸਵੇਰ ਤੋ ਦੇਰ ਸ਼ਾਮ ਤੱਕ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਰੌਣਕਾਂ ਨੂੰ ਚਾਰ ਚੰਨ੍ਹ ਲਾਏ ਗਏ ਇਸ ਮੌਕੇ ਮੌਜੂਦ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਹੀ ਬਣਦਾ ਸੀ । ਸ਼ਮਸ਼ੀਰੇ ਖਾਲਸਾ ਗਤਕਾ ਅਕੈਡਮੀ ਸੁਜਾਰਾ ਦੇ ਸਿੰਘ ਵੱਲੋ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਗਏ ਜਦ ਕਿ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ੀਰੀ ਜੱਥੇ ਦੁਆਰਾ ਕਵੀਸ਼ੀਰੀ ਵਾਰਾਂ ਨਾਲ ਨਿਹਾਲ ਕੀਤਾ ਗਿਆ ਨੌਜਵਾਨਾਂ ਵੱਲੋ ਬੜੇ ਸਚੁੱਜੇ ਢੰਗ ਨਾਲ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ ਨਾਲ ਨਗਰ ਕੀਰਤਨ ਵਿਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵੀ ਉਚੇਚੇ ਤੌਰ ਤੇ ਸਨਮਾਨ੍ਹਿਤ ਕੀਤਾ ਗਿਆ ਬੀਬੀਆਂ ਵੱਲੋ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਧਿਆਨ ਵਿਚ ਰੱਖਦੇ ਹੋਏ ਤੱਪਦੀ ਧੱਪ ਵਿਚ ਪਾਣੀ ਦਾ ਛੜਕਾੳ ਕਰੇ ਰਸਤਿਆ ਦੀ ਸਫਾਈ ਕਰਨ ਦੀਆਂ ਸੇਵਾਵਾ ਨਿਭਾਈਆ ਗਈਆਂ ਇਸ ਮੌਕੇ ਛੋਟੇ ਛੋਟੇ ਬੱਚਿਆ ਵੱਲੋ ਸ਼ਬਦ ਗਾਇਨ ਕਰਦੇ ਹੋਏ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਸਿਰਾ ਤੇ ਕੇਸਰੀ ਦਸਤਾਰਾਂ ਅਤੇ ਦੁਪੱਟੇ ਲੈਕੇ ਪੁੱਜੀਆ ਸੰਗਤਾਂ ਨੂੰ ਵੇਖਕੇ ਲੱਗ ਰਿਹਾ ਸੀ ਜਿਵੇ ਇਟਲੀ ਦੇ ਸ਼ਹਿਰ ਤੈਰਾਨੌਵਾ ਵਿਚ ਕੇਸਰੀ ਰੰਗ ਦਾ ਦਿਨ ਚੜ੍ਹਿਆ ਹੋਵੇ ਨੌਜਾਵਨਾਂ ਵੱਲੋ ਲਾਏ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆ ਦੀ ਗੰੂਜ ਦੂਰ ਦੂਰ ਤੱਕ ਸੁਣਵਾਈ ਦੇ ਰਹੀ ਸੀ ਇਟਾਲੀਅਨ ਮੀਡੀਏ ਤੋ ਇਲਾਵਾ ਇਸ ਪੂਰੇ ਨਗਰ ਕੀਰਤਨ ਨੂੰ "ਯੂਰਪ ਨਿਊਜ ਟੀ ਵੀ ਦੀ ਟੀਮ ਵੱਲੋ ਲਾਈਵ ਟੈਲੀਕਾਸਟ ਰਾਹੀ ਦੇਸ਼ ਵਿਦੇਸ਼ ਵਿਚ ਬੈਠੀਆਂ ਸੰਗਤਾਂ ਨੂੰ ਨਗਰ ਕੀਰਤਨ ਦੇ ਦਰਸ਼ਣ ਕਰਵਾਏ ਗਏ|


Comments
Post a Comment