ਪੰਚਮ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਨੂੰ ਸਬੰਧਤ ਨਗਰ ਕੀਰਤਨ 24 ਜੁਲਾਈ ਨੂੰ

                 ਪੰਚਮ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਨੂੰ ਸਬੰਧਤ ਨਗਰ ਕੀਰਤਨ 24 ਜੁਲਾਈ ਨੂੰ 

   

ਮਿਲਾਨ ਇਟਲੀ (ਸਾਬੀ ਚੀਨੀਆ) ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਜੁਲਾਈ ਨੂੰ ਸਜਾਇਆ ਜਾਵੇਗਾ | ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਗੁਰਦੁਆਰਾ ਸਿੰਘ ਸਭਾ ਸਬੋਧੀਆ(ਲਾਤੀਨਾ) ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਸਬੰਧਤ ਸਜਾਏ ਨਗਰ ਕੀਰਤਨ ਨੂੰ ਲੈਕੇ ਸਥਾਨਿਕ ਸਿੱਖ ਸੰਗਤਾਂ ਵਿਚ ਭਾਰੀ ਉਤਿਸਾਹ ਵੇਖਿਆ ਜਾ ਸਕਦਾ ਹੈ ਦੱਸਣਯੋਗ ਹੈ ਕਿ ਸਬੋਧੀਆ ਦੀਆਂ ਸੰਗਤਾਂ ਵੱਲੋ ਪਿਛਲੇ ਦੋ ਦਹਾਕਿਆ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ ਜਿੰਨਾਂ ਵਿਚ ਰੋਮ ਅਤੇ ਆਸ ਪਾਸ ਦੇ ਇਲਾਕਿਆ ਦੀਆਂ ਸੰਗਤਾਂ ਬੜੇ ਉਤਿਸ਼ਾਹ ਨਾਲ ਸ਼ਮੂਲੀਅਤ ਕਰਦੀਆਂ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ ਕਰਮਜੀਤ ਸਿੰਘ ਢਿੱਲੋ,ਭਾਈ ਰਤਨ ਸਿੰਘ ਅਤੇ ਸੋਨਾ ਵਿਰਕ ਨੇ ਦੱਸਿਆ ਕਿ ਇਸ ਮੌਕੇ ਕੌਮ ਦੇ ਮਹਾਨ ਢਾਡੀ ਅਤੇ ਰਾਗੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਉਣਗੇ ਅਤੇ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਜਾਣਗੇ ਇਸ ਮੌਕੇ ਕਈ ਸਰਕਾਰੀ ਅਧਿਕਾਰੀ ਵੀ ਨਗਰ ਕੀਰਤਨ ਵਿਚ ਹਾਜਰੀਆਂ ਭਰਨਗੇ। 

                         ਨਗਰ ਕੀਰਤਨ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਬੰਧਕ , 

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ