ਪ੍ਰਸਿੱਧ ਪੰਜਾਬੀ ਪੱਤਰਕਾਰ ਸ. ਇੰਦਰਜੀਤ ਸਿੰਘ ਲੁਗਾਣਾ ਦਾ ਹੋਇਆ ਅੰਤਿਮ ਸੰਸਕਾਰ ਤੇ ਅੰਤਿਮ ਅਰਦਾਸ
ਰੋਮ (ਬਿਊਰੋ)ਇਟਲੀ ਤੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਮਾ ਬੋਲੀ ਅਤੇ ਪੱਤਰਕਾਰੀ ਲਈ ਸੇਵਾਵਾਂ ਨਿਭਾ ਚੁੱਕੇ ਸ. ਇੰਦਰਜੀਤ ਸਿੰਘ ਲੁਗਾਣਾ ਜੋ ਕਿ ਬੀਤੇ ਮਹੀਨੇ 18 ਦਸੰਬਰ ਨੂੰ ਅਚਨਚੇਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਸਦਾ ਲਈ ਬਿਰਾਜ ਗਏ ਸਨ। ਬੀਤੇ ਦਿਨ ਇਟਲੀ ਦੇ ਸ਼ਹਿਰ ਵਿਚੈਂਸਾ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸੰਸਕਾਰ ਕੀਤਾ ਗਿਆ ਅਤੇ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੰਨਬੋਨੀ ਫਾਚੋ (ਵੈਰੋਨਾ) ਵਿਖੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਇਲਾਹੀ ਬਾਣੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵਲੋਂ ਰਸ ਭਿੰਨਾ ਵੈਰਾਗ ਮਾਈ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਇਟਲੀ ਦੀਆਂ ਧਾਰਮਿਕ, ਰਾਜਨੀਤਕ, ਸਮਾਜ਼ ਸੇਵੀ ਸੰਸਥਾਵਾਂ, ਆਗੂਆਂ ਤੋਂ ਇਲਾਵਾ ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਦੇ ਸਮੂਹ ਸਾਧੀਆ ਵਲੋਂ ਸ. ਇੰਦਰਜੀਤ ਸਿੰਘ ਲੁਗਾਣਾ ਜੀ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ। ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਦੇ ਸਾਥੀਆਂ ਸਮੇਤ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਧਾਰਮਿਕ,ਖੇਡ ਕਲੱਬਾਂ , ਰਾਜਨੀਤਿਕ ,ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਸ. ਇੰਦਰਜੀਤ ਸਿੰਘ ਲੁਗਾਣਾ ਜਿੱਥੇ ਇੱਕ ਬੇਦਾਗ਼ ਸ਼ਖਸੀਅਤ ਦੇ ਮਾਲਕ ਅਤੇ ਨਿਰਪੱਖ ਪੱਤਰਕਾਰ ਸਨ। ਉਥੇ ਦੂਜੇ ਪਾਸੇ ਇਟਲੀ ਦੀ ਪੰਜਾਬੀ ਪੱਤਰਕਾਰ...