Posts

Showing posts from April, 2023

ਪਰਵਾਸੀ ਭਾਰਤੀ ਹਰਪ੍ਰੀਤ ਸਿੰਘ ਜ਼ੀਰਾ ਸਨਮਾਨਿਤ

Image
 ਪ੍ਰਵਾਸੀ ਭਾਰਤੀ ਹਰਪ੍ਰੀਤ ਸਿੰਘ ਜ਼ੀਰਾ ਨੂੰ ਭਾਈ ਪੀਰ ਮੁਹੰਮਦ ਨੇ ਕੀਤਾ ਸਨਮਾਨਿਤ ਮਿਲਾਨ ਇਟਲੀ (ਸਾਬੀ ਚੀਨੀਆ) ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਦੇ ਸੈਕਟਰੀ ਅਤੇ ਇਟਲੀ ਵਿੱਚ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਯੋਗਦਾਨ ਪਾਉਣ ਵਾਲੇ ਨੌਜਵਾਨ ਆਗੂ ਜੋ ਕਿ ਅੱਜਕਲ੍ਹ ਆਪਣੀ ਪੰਜਾਬ ਫੇਰੀ ਤੇ ਹਨ। ਉਨ੍ਹਾਂ ਨੂੰ ਬੀਤੇ ਦਿਨੀਂ , ਕਰਨੈਲ ਸਿੰਘ ਪੀਰਮੁਹੰਮਦ ਬੁਲਾਰਾ ਅਤੇ ਜਰਨਲ ਸਕੱਤਰ ਸ੍ਰੌਮਣੀ ਅਕਾਲੀ ਦਲ ਅਤੇ ਕੌਆਰਡੀਨੇਟਰ 16 ਮੈਬਰੀ ਸ੍ਰੀ ਅਕਾਲ ਤਖਤ ਸਾਹਿਬ ਪੰਥਕ ਕਮੇਟੀ ਅਤੇ ਡਾਕਟਰ ਕਾਰਜ ਸਿੰਘ ਪੀਰਮੁਹੰਮਦ  ਸੰਯੁਕਤ ਸਕੱਤਰ ਸ੍ਰੌਮਣੀ ਅਕਾਲੀ ਦਲ ਤੇ ਸ.ਨਰਿੰਦਰ ਸਿੰਘ ਪ੍ਰਧਾਨ ਐਨ ਜੀ ਓ ਕਮੇਟੀ ਜ਼ੀਰਾ ਵਲੋਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਹਰਪ੍ਰੀਤ ਸਿੰਘ ਜ਼ੀਰਾ ਵਲੋਂ ਇਟਲੀ ਵਿੱਚ ਸਿੱਖ ਧਰਮ ਪ੍ਰਤੀ ਚੱਲ ਰਹੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਂਦੇ ਆ ਰਹੇ ਹਨ। ਜਿਸ ਦੇ ਮੱਦੇਨਜਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।