ਤੋਰੀਤਾ ਦੀ ਸੈਨਾ ਨਗਰ ਕੀਰਤਨ ਚੋ ਇਟਾਲੀਅਨ ਐਮ,ਪੀ ਤੇ ਹੋਰ ਅਧਿਕਾਰੀ ਕਰਨੇ ਸ਼ਮੂਲੀਅਤ
ਮਿਲਾਨ ਇਟਲੀ (ਸਾਬੀ ਚੀਨੀਆ) ਇਟਲੀ ਦੇ ਤੁਸਕਾਨਾ ਸੂਬੇ ਦੇ ਜਿਲਾ ਸੈਨਾ ਦੇ ਪਿੰਡ "ਤੋਰੀਤਾ ਦੀ ਸੈਨਾ, ਵਿਖੇ ਤੀਜਾ ਮਹਾਨ ਨਗਰ ਕੀਰਤਨ 21 ਮਈ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ ਜਿਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਨਗਰ ਕੀਰਤਨ ਦੀ ਪ੍ਰਬੰਧਕ ਕਮੇਟੀ ਤੇ ਸਮੁੱਚੀਆਂ ਸੰਗਤਾਂ ਨੇ ਦੱਸਿਆ ਕਿ "ਗੁਰਦੁਆਰਾ ਗੁਰੂ ਨਾਨਕ ਨਿਵਾਸ ਤੇ ਮੁਨਤੇ ਸਨ ਸਾਵੀਨੋ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਇਸ ਮਹਾਨ ਨਗਰ ਕੀਰਤਨ ਵਿਚ ਇਸ ਇਲਾਕੇ ਦੇ ਐਮ,ਪੀ ਸਿਲਵੀਉ ਫਰਂਾਚੇਲੀ ਅਤੇ ਇਟਾਲੀਅਨ ਪ੍ਰਸ਼ਾਸ਼ਨ ਦੇ ਸਰਕਾਰੀ ਤੇ ਗੈਰ ਸਰਕਾਰੀ ਸਖਸ਼ੀਅਤਾਂ ਵੀ ਉਚੇਚੇ ਤੌਰ ਤੇ ਨਤਮਸਤਕ ਹੋਕੇ ਸਿੱਖ ਸੰਗਤਾਂ ਨੂੰ ਖਾਲਸਾ ਪ੍ਰਗਟ ਦਿਹਾੜੇ ਦੀਆਂ ਵਧਾਈਆਂ ਦੇਣਗੀਆ ਉਨਾਂ ਦੱਸਿਆ ਕਿ ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਜੱਥੇ ਪਹੁੱਚ ਕਰਕੇ ਆਈਆਂ ਸੰਗਤਾਂ ਨੂੰ ਸਿੱਖਾਂ ਦਾ ਗੌਰਵਮਈ ਇਤਿਹਾਸ ਸ਼ਰਵਣ ਕਰਵਾਉਣੇ ਜਦ ਕਿ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਜਾਣਗੇ ਦੱਸਣਯੋਗ ਹੈ ਕਿ ਇਸ ਇਲਾਕੇ ਵਿਚ ਰਹਿੰਦੀਆ ਸੰਗਤਾਂ ਵੱਲੋ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਚੜਦੀ ਕਲ੍ਹਾ ਨਾਲ ਕਰਵਾਇਆ ਜਾਂਦਾ ਹੈ| ਇਲਾਕੇ ਵਿਚ ਵੱਸਦੀਆਂ ਸੰਗਤਾਂ ਅਤੇ ਸੇਵਾਦਾਰਾਂ ਵਿਚ ਨਗਰ ਕੀਰਤਨ ਦੀਆਂ ਤਿਆਰੀਆ ਨੂੰ ਲੈਕੇ ਬੜਾ ਉਤਿਸ਼ਾਹ ਵੇਖਿਆ ਜਾ ਰਿਹਾ ਹੈ ਸਟਾਲਾਂ ਲਈ ਸੇਵਾਵਾ ਨਿਭਾਉਣ ਵਾਲੇ ਸੇਵਾਦਾਰਾਂ ਵੱਲੋ ਕਮੇਟੀ ਨਾਲ ਲਗਾਤਾਰ ਸੰਪਰਕ ਕੀਤੇ ਜਾ ਰਹੇ ਨੇ

Comments
Post a Comment