ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਮਿਲਾਨ (ਦਲਜੀਤ ਮੱਕੜ) ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਵੱਸਦੀਆਂ ਸੰਗਤਾਂ ਦੁਬਾਰਾ ਬੜੇ ਹੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਆਸਟਰੀਆ ਦੇ ਬਾਰਡਰ ਦੇ ਨੇੜੇ ਲੱਗਦੇ ਇਟਲੀ ਦੇ ਸੋਹਣੇ ਸ਼ਹਿਰ ਬਲਜਾਨੋ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜਾਪ ਆਰੰਭ ਕਰਵਾਏ ਗਏ। ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ । ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਥੇ ਭਾਈ ਜਤਿੰਦਰ ਸਿੰਘ ਨੂਰਪੁਰੀ ਦੁਆਰਾ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ਨੂੰ ਇਟਾਲੀਅਨ ਭਾਸ਼ਾ ਦੇ ਵਿੱਚ ਸਿੱਖ ਬੱਚੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵੀ ਜਾਣਕਾਰੀ ਦਿੱਤੀ। ਗੁਰਦੁਆਰਾ ਸਿੰਘ ਸਭਾ ਬਲਜਾਨੋ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ ਨੇ ਸਮੁੱਚੀਆਂ ਸੰਗਤਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਦਿੱਤੇ ਉਪਦੇਸ਼ਾਂ ਤੇ ਚੱਲਣਾ ਚਾਹ...