ਸਿੱਖ ਸ਼ਹੀਦ ਬਾਬਾ ਦੀਪ ਸਿੰਘ ਜੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਤਿੰਨ ਦਿਨਾਂ ਸਮਾਗਮ ਕਰਵਾਇਆ
ਮਿਲਾਨ ਇਟਲੀ 20 ਨਵੰਬਰ (ਸਾਬੀ ਚੀਨੀਆ) ਇਟਲੀ ਵੱਸਦੀਆਂ ਸਿੱਖ ਸੰਗਤਾਂ ਵੱਲੋ ਕੌਮ ਦੇ ਮਹਾਨ ਜਰਨੈਲ ਧੰਨ ਧੰਨ ਬਾਬਾ ਦੀਪ ਸਿੰਘ ਦੀ ਗੌਰਵਮਈ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਤਿੰਨ ਰੋਜਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ ਸ੍ਰੀ ਆਖੰਡ ਪਾਠ ਦੇ ਭੋਗ ਓੁਪਰੰਤ ਸਜਾਏ ਗਏ ਖੁੱਲੇ ਦੀਵਾਨਾ ਵਿਚ ਪ੍ਰਸਿੱਧ ਕਵੀਸ਼ਰ ਭਾਈ ਸਤਨਾਮ ਸਿੰਘ ਸਰਹਾਲੀ, ਅਜੀਤ ਸਿੰਘ ਥਿੰਦ , ਅਤੇ ਉਨਾਂ ਦੇ ਸਾਥੀਆਂ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਲੋਕਾਂ ਨੂੰ ਜ਼ੁਲਮ ਤੋਂ ਬਚਾਉਣ ਲਈ ਕੀਤੀਆਂ ਜੰਗਾਂ ਵਿੱਚੋਂ ਇਤਿਹਾਸ ਸ਼ਰਵਣ ਕਰਵਾਉਂਦਿਆਂ ਦੱਸਿਆ ਕਿ ਕਿਸ ਤਰਾਂ ਸਿੱਖ ਯੋਧਿਆ ਨੇ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦਿੰਦਿਆ ਮੁਗ਼ਲਾਂ ਦੇ ਜਬਰ ਤੇ ਜ਼ੁਲਮ ਦਾ ਮੂੰਹ ਮੋੜਦਿਆਂ ਇਕ ਚੰਗੇ ਸਮਾਜ ਦੀ ਸਿਰਜਣਾ ਕੀਤੀ । ਦੱਸਣਯੋਗ ਹੈ ਕਿ ਨੌਜਵਾਨਾਂ ਵੱਲੋਂ ਬਾਬਾ ਦੀਪ ਸਿੰਘ ਦੀ ਸ਼ਹਾਦਤ ਨੂੰ ਸਾਦ ਕਰਦਿਆਂ ਹਰ ਸਾਲ ਇਹ ਸਮਾਗਮ ਓਲੀਕੇ ਜਾਂਦੇ ਹਨ ਜਿੰਨਾਂ ਦੂਰ ਦਰਾਡੇ ਤੋਂ ਪਹੱਚ ਕਰਕੇ ਸਿੱਖ ਸੰਗਤਾਂ ਹਾਜ਼ਰੀਆਂ ਭਰਦਿਆਂ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੀਆਂ ਹਨ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਾਜੂਰੀ ਰਾਗੀ ਭਾਈ ਦਲਬੀਰ ਸਿੰਘ ਵੱਲੋ ਵੀ ਵਿਚਾਰਾਂ ਦੀ ਸਾਂਝ ਪਾਉਂਦਿਆਂ ਹੋਇਆਂ ਬਾਬਾ ਦੀਪ ਸਿੰਘ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਉਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਸੰਗਤ ਨੂੰ ਪ੍ਰੇਰਿਆ ਗਿਆ । ਪ੍ਰਬੰਧਕ ਕਮੇਟੀ ਵੱਲੋਂ ਕਵੀਸ਼ਰੀ ਜੱਥੇ ਨੂੰ ਸਿਰਪਾਓ ਨਾਲ ਸਨਮਾਨਿਤ ਕਰਦਿਆਂ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਗਿਆ ਜਿੰਨ੍ਹਾ ਵੱਲੋ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮਾਗਮ ਉਲੀਕੇ ਗਏ ਸਨ ।
ਸ਼ਹੀਦੀ ਸਮਾਗਮ ਦੌਰਾਨ ਇਕੱਕਤਰ ਹੋਈਆਂ ਸੰਗਤਾਂ ਸਾਬੀ ਚੀਨੀਆ

Comments
Post a Comment