ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ ਤੇ ਪਹੁੰਚ ਕਰਕੇ ਸਿੱਖ ਕੌਮ ਨੂੰ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ*






 ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਪੁਨਤੀਨੀਆ 

*ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ ਤੇ ਪਹੁੰਚ ਕਰਕੇ ਸਿੱਖ ਕੌਮ ਨੂੰ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ*

ਮਿਲਾਨ (ਸਾਬੀ ਚੀਨੀਆ, ਦਲਜੀਤ ਮੱਕੜ) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਵੱਸਦੀਆਂ ਸੰਗਤਾਂ ਦੁਆਰਾ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ  ਹੈ। ਇਸ ਮੌਕੇ ਦੇਸ਼-ਵਿਦੇਸ਼ 'ਚ  ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਪਵਿੱਤਰ ਦਿਹਾੜੇ ਤੇ  ਇਟਲੀ ਵਿੱਚ ਵੀ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵੀ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਜਿਸ ਵਿੱਚ ਇਲਾਕੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾ ਦੀ ਅਗਵਾਈ ਵਿਚ   ਵਿਸ਼ਾਲ ਨਗਰ ਕੀਰਤਨ ਪਿਆਸਾ ਕੈਂਡੀ ਤੋਂ ਆਰੰਭ ਹੋਇਆ। ਇਸ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਾਰਾ ਸ਼ਹਿਰ ਪੁਨਤੀਨੀਆਂ ਗੂੰਜਿਆ। ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਗੁਰਮਤਿ ਗੱਤਕਾ ਅਕੈਡਮੀ ਲਵੀਨੀੳ ਦੇ ਤੇ ਗੱਤਕੇ ਦੇ ਸਿੰਘਾਂ ਨੇ ਗੱਤਕੇ ਦੇ ਹੈਰਤਅੰਗੇਜ਼ ਜੌਹਰ ਦਿਖਾਏ । ਸ਼ਾਮ ਨੂੰ ਨਗਰ ਕੀਰਤਨ ਪੁਨਤੀਨੀਆ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਪਿਆਸਾ ਕੈਂਡੀ ਵਿਖੇ ਸਮਾਪਤ ਹੋਇਆ। ਇਸ ਮੌਕੇ ਰਾਗੀ ਢਾਡੀ ਤੇ ਕੀਰਤਨ ਜੱਥਿਆਂ ਵੱਲੋ ਨਗਰ ਕੀਰਤਨ ਵਿਚ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ।  ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰ ਦੁਆਰਾ ਨੌਜਵਾਨਾਂ ਦੇ ਸਿਰ ਦਸਤਾਰਾਂ ਸਜਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੀ ਪਹੁੰਚੀਆਂ ਹੋਈਆਂ ਸਨ। ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ ਤੇ ਪਹੁੰਚ ਕਰਕੇ ਸਿੱਖ ਕੌਮ ਨੂੰ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ।ਗੁਰਦੁਆਰਾ ਸਿੰਘ ਸਭਾ ਪੁਨਤੀਨੀਆਂ ਦੀ ਪ੍ਰਬੰਧਕ ਕਮੇਟੀ ਦੁਆਰਾ ਪੁਨਤੀਨੀਆ ਕਮੂਨੇ ਦੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆ ਵਧਾਈ ਦਿੰਦੇ ਹੋਏ ਸੰਗਤਾ ਅਤੇ ਨਗਰ ਕੀਰਤਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਧੰਨਵਾਦ ਕੀਤਾ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ