ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਮਿਲਾਨ (ਦਲਜੀਤ ਮੱਕੜ) ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਵੱਸਦੀਆਂ ਸੰਗਤਾਂ ਦੁਬਾਰਾ ਬੜੇ ਹੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਆਸਟਰੀਆ ਦੇ ਬਾਰਡਰ ਦੇ ਨੇੜੇ ਲੱਗਦੇ ਇਟਲੀ ਦੇ ਸੋਹਣੇ ਸ਼ਹਿਰ ਬਲਜਾਨੋ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜਾਪ ਆਰੰਭ ਕਰਵਾਏ ਗਏ।  ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ । ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਥੇ ਭਾਈ ਜਤਿੰਦਰ ਸਿੰਘ ਨੂਰਪੁਰੀ ਦੁਆਰਾ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਇਟਾਲੀਅਨ ਅਤੇ ਹੋਰਨਾਂ ਮੂਲ  ਦੇ ਲੋਕਾਂ ਨੂੰ ਇਟਾਲੀਅਨ ਭਾਸ਼ਾ ਦੇ ਵਿੱਚ ਸਿੱਖ ਬੱਚੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵੀ ਜਾਣਕਾਰੀ ਦਿੱਤੀ। 

ਗੁਰਦੁਆਰਾ ਸਿੰਘ ਸਭਾ ਬਲਜਾਨੋ ਦੇ  ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ ਨੇ ਸਮੁੱਚੀਆਂ ਸੰਗਤਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆ  ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਦਿੱਤੇ ਉਪਦੇਸ਼ਾਂ ਤੇ ਚੱਲਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਬਾਬਾ ਨਾਨਕ ਜੀ ਨੇ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ। ਉਹਨਾਂ ਕਿਹਾ ਕਿ ਬਾਬਾ ਨਾਨਕ ਜੀ ਵੱਲੋਂ ਸ਼ੁਰੂ ਕੀਤਾ ਗਿਆ 20 ਰੁਪਏ ਦਾ ਲੰਗਰ ਅੱਜ ਵੀ ਦੇਸ਼ਾਂ ਵਿਦੇਸ਼ਾਂ ਵਿੱਚ ਚੱਲ ਰਿਹਾ ਹੈ ਅਤੇ ਲੱਖਾਂ ਕਰੋੜਾਂ ਦੀ ਤਾਦਾਦ ਵਿੱਚ ਗੁਰੂ ਸਾਹਿਬ ਦੀਆਂ ਸੰਗਤਾਂ ਛਕਦੀਆਂ ਹਨ, ਉਹਨਾਂ ਕਿਹਾ ਕਿ ਸਾਨੂੰ ਬਾਬਾ ਜੀ ਦੇ ਦਰਸ਼ਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ।ਡ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ