SGPC ਦੇ ਮੌਜੂਦਾ ਪ੍ਰਧਾਨ ਰਵਿਦਰਜੀਤ ਸਿੰਘ ਬੱਸੀ ਵੱਲੋ ਕਰਮਜੀਤ ਸਿੰਘ ਢਿੱਲੋ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਿਲਾਨ (ਦਲਜੀਤ ਮੱਕੜ) ਬੀਤੇ ਦਿਨੀ ਇਟਲੀ ਉੱਘੇ ਕਾਰੋਬਾਰੀ ਅਤੇ ਸਿੱਖ ਆਗੂ  ਸ. ਕਰਮਜੀਤ ਸਿੰਘ ਢਿੱਲੋ ਜੀ ਦਾ ਲਾਤੀਨਾ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।64 ਸਾਲਾਂ ਸ. ਢਿੱਲੋਂ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸੀ।  ਉਹਨਾਂ ਦੇ ਦੇਹਾਂਤ ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਰਵਿੰਦਰਜੀਤ ਸਿੰਘ ਬੁਲਜਾਨੋ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਸ. ਰਵਿੰਦਰਜੀਤ ਸਿੰਘ ਨੇ ਕਿਹਾ ਕਿ ਸ. ਢਿੱਲੋਂ ਦੀ ਇਟਲੀ ਦੇ ਧਾਰਮਿਕ, ਸਮਾਜਿਕ,ਰਾਜਨੀਤਿਕ ਅਤੇ ਖੇਡ ਖੇਤਰਾਂ ਵਿੱਚ ਬਹੁਤ ਹੀ ਜਿਕਰਯੋਗ ਭੂਮਿਕਾ ਨਿਭਾਈ ਹੈ।ਉਹ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ ਅਤੇ ਉਹਨਾਂ ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਵਿੱਚ ਵੀ ਉਹਨਾਂ ਕਾਫੀ ਜੱਦੋ ਜਹਿਦ ਕੀਤੀ । ਉਹਨਾਂ ਕਿਹਾ ਕਿ ਸ:ਕਰਮਜੀਤ ਸਿੰਘ ਢਿੱਲੋ ਦੀ ਬੇਵਕਤੀ ਮੌਤ ਤੇ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ  ਦੁੱਖੀ ਪਰਿਵਾਰ ਨਾਲ ਦਿਲੀ  ਹਮਦਰਦੀ ਸਾਂਝੀ ਕਰਦਿਆ ਕਿਹਾ ਕਿ ਪ੍ਰਮਾਤਮਾ  ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ