ਇਟਲੀ ਦੀ ਰਾਜਧਾਨੀ ਰੋਮ ਵਿਚ ਕੀਰਤਨ ਦਰਬਾਰ 21 ਨੂੰ
ਇਟਲੀ ਦੇ ਇਤਿਹਾਸਿਕ ਸ਼ਹਿਰ ਰੋਮ ਵਿੱਚ ਕੀਰਤਨ ਦਰਬਾਰ 21 ਅਪ੍ਰੈਲ ਨੂੰ ਮਿਲਾਨ ਇਟਲੀ 15 ਅਪ੍ਰੈਲ ( ਸਾਬੀ ਚੀਨੀਆ ) ਇਟਲੀ ਦੀਆਂ ਸਿੱਖ ਸੰਗਤਾਂ ਵੱਲੋ ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਬੰਧਤ ਆਏ ਦਿਨ ਮਹਾਨ ਸਮਾਗਮ ਕਰਵਾ ਰਹੀਆ ਹਨ ਜਿੰਨਾਂ ਵਿੱਚ ਪਿਛਲੇ ਢਾਈ ਦਹਾਕਿਆਂ ਤੋਂ ਵੱਧਦੇ ਸਮੇਂ ਤੋਂ ਇਟਲੀ ਦੀ ਰਾਜਧਾਨੀ ਰੋਮ ਵਿਖੇ ਹਰ ਸਾਲ ਖਾਲਸੇ ਦੇ ਪ੍ਰਗਟ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਸਨ ਪਰ ਇਸ ਵਾਰ ਪ੍ਰਬੰਧਕਾਂ ਨੇ ਇਸ ਵਿੱਚ ਫੇਰ ਬਦਲ ਕਰਦਿਆਂ ਹੋਇਆ ਪ੍ਰੋਗਰਾਮ ਨੂੰ ਨਗਰ ਕੀਰਤਨ ਦੀ ਬਜਾਏ ਕੀਰਤਨ ਦਰਬਾਰ ਦੇ ਰੂਪ ਵਿੱਚ ਕਰਵਾਉਣ ਦਾ ਫੈਸਲਾ ਲਿਆ ਹੈ ਗੁਰਦੁਆਰਾ ਹਰਗੋਬਿੰਦ ਸੇਵਾ ਸੋਸਾਇਟੀ (ਮਾਸੀਮੀਨਾ) ਦੀ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਢਾਈ ਦਹਾਕਿਆਂ ਤੋਂ ਰੋਮ ਦੀ ਰਾਜਧਾਨੀ ਵਿਖੇ ਹਰ ਸਾਲ ਨਗਰ ਕੀਰਤਨ ਸਜਾਇਆ ਜਾਂਦਾ ਸੀ ਪਰ ਇਸ ਸਾਲ ਪ੍ਰਬੰਧਕ ਕਮੇਟੀ ਨੇ ਫੈਸਲਾ ਲਿਆ ਹੈ ਕਿ ਖਾਲਸਾ ਪੰਥ 325 ਵੇਂ ਪ੍ਰਗਟ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਕੀਰਤਨ ਦਰਬਾਰ ਦੇ ਰੂਪ ਵਿਚ ਮਨਾਇਆ ਜਾਵੇਗਾ ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਪੂਰੀ ਇਟਲੀ ਤੋਂ ਹੁੰਮ ਹੁਮਾ ਕੇ ਪਹੁੰਚਣਗੀਆਂ ਅਤੇ ਕੀਰਤਨ ਦਰਬਾਰ ਵਿੱਚ ਸ਼ਮੂਲੀਅਤ ਕਰਕੇ ਆਪਣਾ ਜੀਵਨ ਸਫਲਾ ਬਣਾਉਣਗੀਆਂ ਪ੍ਰਬੰਧਕਾਂ ਨੇ ਇਹ ਵੀ ਦੱਸਿਆ ਕਿ ਲਾਸੀਓ ਦੇ ਵੱਖ ਵੱਖ ਗੁਰਦੁਆਰਿਆ...