ਗੁਰਦੁਆਰਾ ਸੰਗਤ ਸਭਾ ਬੱਤੀਪਾਲੀ ਵਿਖੇ ਤਿੰਨਾਂ ਰੋਜਾਂ ਮਹਾਨ ਸਮਾਗਮ ਕਰਵਾਏ ਗਏ


 ਇਟਲੀ ਚੋ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ 

ਮਿਲਾਨ ਇਟਲੀ 22 ਜੁਲਾਈ (ਸਾਬੀ ਚੀਨੀਆ ) ਸਿੱਖ ਕੌਮ ਨੂੰ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਭੇਂਟ ਕਰਨ ਵਾਲੇ ਛੇਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੱਖਣੀ ਇਟਲੀ ਦੇ ਸ਼ਹਿਰ ਸੈਲਰੇਨੋ ਦੇ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਦੀਆਂ ਸੰਗਤਾਂ ਵੱਲੋ  ਤਿੰਨਾਂ ਰੋਜਾਂ ਵਿਸ਼ਾਲ ਧਾਰਮਿਕ ਸਮਾਗਮ ਉਲੀਕੇ ਗਏ ਸਨ ਜਿੰਨੇ ਵਿੱਚ ਐਗਰੋਪੋਲੀ ਦੀਆਂ ਸੰਗਤਾਂ ਦੁਆਰਾ ਸ੍ਰੀ ਆਖੰਠ ਪਾਠ ਦੇ ਜਾਪ ਉਪਰੰਤ ਸਜਾਏ ਖੁੱਲੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਜੀਤ ਸਿੰਘ ਜਾਂਗਲਾ , ਬੂਟਾ ਸਿੰਘ ਸੁੰਨੜ ਕਲ੍ਹਾ , ਸਿਮਰਨਜੀਤ ਸਿੰਘ ਅਤੇ ਸਾਰੰਗੀ ਮਾਸਟਰ ਗੁਰਪ੍ਰੀਤ ਸਿੰਘ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਕਾਲ ਨਾਲ ਸਬੰਧਤ ਕਥਾ ਵਿਚਾਰਾਂ ਸ਼ਰਵਣ ਕਰਵਾਉਂਦਿਆਂ ਢਾਡੀ ਵਾਰਾਂ ਰਾਹੀਂ ਹਾਜ਼ਰੀਆਂ ਭਰੀਆਂ ਗਈਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਮਾਗਮ ਵਿੱਚ ਹਿੱਸਾ ਲੈਣ ਲਈ ਪੰਜਾਬ ਦੀ ਧਰਤੀ ਤੋਂ ਪੁੱਜੇ ਢਾਡੀ ਸਿੰਘਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਗੁਰੂ ਕਿ ਲੰਗਰ ਅਤੁੱਟ ਵਰਤਾਏ ਗਏ ॥ ਦੱਸਣਯੋਗ ਹੈ ਕਿ ਦੁੱਧ ਡੇਅਰੀ ਦੀ ਰਾਜਧਾਨੀ ਕਰਕੇ ਜਾਣੇ ਜਾਂਦੇ ਇਲਾਕੇ ਸਲੈਰਨੋ ਦੇ ਕਸਬਾ ਬੱਤੀਪਾਲੀਆ ਦੀਆਂ ਸੰਗਤਾਂ ਵੱਲੋ ਇਸ ਇਲਾਕੇ ਵਿੱਚ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਉਲੀਕੇ ਜਾਂਦੇ ਹਨ ਅਤੇ ਫਿਰ ਸਮਾਪਤੀ ਤੱਕ ਮਨ ਚਿੱਤ ਕਰਕੇ ਸੇਵਾ ਕਰਦਿਆਂ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰਦੀਆਂ ਹਨ ॥ 

ਬੱਤੀਪਾਲੀਆ ਵਿਖੇ ਐਗਰੋਪੋਲੀ ਦੀਆਂ ਸੰਗਤਾਂ ਵੱਲੋ ਕਰਵਾਏ ਸਮਾਗਮ ਦੀਆਂ ਤਸਵੀਰਾਂ ਫੋਟੋ ਸਾਬੀ ਚੀਨੀਆ, ਖਿੰਡਾ 

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ