Posts

Showing posts from September, 2024

ਇਟਲੀ ਚੋ 29 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

Image
 ਮਿਲਾਨ ਇਟਲੀ ( ਸਾਬੀ ਚੀਨੀਆਂ ) ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣਿਆ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ  ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਮਹਾਨ ਨਗਰ ਕੀਰਤਨ 29 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 28 ਸਤੰਬਰ ਦਿਨ ਸ਼ਨੀਵਾਰ ਨੂੰ ਆਰੰਭ ਅਖੰਡ ਪਾਠਾਂ ਦੇ ਸ਼ਾਮ ਵੇਲੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਜਾਣਗੇ ਦੂਸਰੇ ਦਿਨ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿੱਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਜਦ ਕਿ ਆਏ ਹੋਏ ਢਾਡੀ ਅਤੇ ਕੀਰਤਨੀਏ ਸਿੰਘਾਂ ਦੇ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰਨਗੇ ਅਤੇ ਨੌਜਵਾਨ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪੁੱਜਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ ॥   ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍...

ਇਟਲੀ ਤੈਰਨੀ ਚੋ ਸਜਾਇਆ ਮਹਾਨ ਨਗਰ ਕੀਰਤਨ ਹਰ ਪਾਸੇ ਦਸਤਾਰਾਂ ਹੀ ਦਸਤਾਰਾਂ

Image
 ਇਟਲੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ               ਇਟਲੀ ਦੀ ਧਰਤੀ ਤੇ ਆਣ ਵੱਸਿਆ ਦੂਜਾ ਪੰਜਾਬ ਹਰ ਪਾਸੇ ਦਸਤਾਰਾਂ ਹੀ ਦਸਤਾਰਾਂਮਿਲਾਨ ਇਟਲੀ ( ਸਾਬੀ ਚੀਨੀਆ ) ਇਟਲੀ ਦੇ ਸ਼ਹਿਰ ਤੈਰਨੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਸਿੱਖ ਸੰਗਤਾਂ ਵੱਲੋਂ ਬੜੇ ਹੀ ਓੁਤਿਸ਼ਾਹ ਦੇ ਨਾਲ  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਉਪਰੰਤ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਚੋਂ ਪਰਿਕਰਮਾ ਕਰਦਿਆਂ ਹੋਇਆਂ ਨਗਰ ਕੀਰਤਨ ਤੈਰਨੀ  ਮੇਨ ਪਿਆਸੇ ( ਚੌਂਕ) ਵਿੱਚ ਪਹੁੰਚਿਆ ਜਿੱਥੇ ਕਿ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਹੋਇਆ ਸਵਾਗਤ ਕੀਤਾ ਗਿਆ ਇਸ ਮੌਕੇ ਨੌਜਵਾਨਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਦੇ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਨਾਲ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ ਅਤੇ ਆਏ ਹੋਏ ਜੱਥਿਆ ਵਿਚ  ਜਥੇਦਾਰ ਗੁਰਭੇਜ ਸਿੰਘ ਅਨੰਦਪੁਰੀ , ਸਾਰੰਗੀ ਮਾਸਟਰ ਗੁਰਪ੍ਰੀਤ ਸਿੰਘ ਬਨੋਲੋਮੇਲਾ ਢਾਡੀ ਗੁਰਵਿੰਦਰ ਸਿੰਘ ਗੁਰ ਅਤੇ ਭਾਈ ਹਰਦੀਪ ਸਿੰਘ ਫਾਬਰੀਆਨੋ ਦੇ ਜੱਥਿਆ ਵੱਲੋ  ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਉਪਰੰਤ ਗਤਕੇ ਵਾਲੇ  ਸਿੰਘਾਂ ਦੁਆਰਾ ਗਤਕ...