ਜੱਥੇਦਾਰ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਇਟਲੀ ਪੁੱਜੇ



 ਇਟਲੀ ਪੁੱਜਣ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਭਰਵਾਂ ਸਵਾਗਤ 

ਮਿਲਾਨ ਇਟਲੀ ( ਸਾਬੀ ਚੀਨੀਆ  ) ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ , ਗਿਆਨੀ ਸੁਲਤਾਨ ਸਿੰਘ ਅਤੇ ਬਿਕਰਮਜੀਤ ਸਿੰਘ ਜੀ ਅਟਵਾਲ ਦਾ ਇਟਲੀ ਦੀ ਧਰਤੀ ਤੇ ਪਹੁੰਚਣ ਤੇ ਗੁਰਦੁਆਰਾ ਸਿੰਘ ਸਭਾ ਫਲੈਰੋ ਬ੍ਰੇਸ਼ੀਆ ਅਤੇ  ਹੋਰਨਾਂ ਸਿੱਖ ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ ਦਸਣਯੋਗ ਹੈ ਕਿ ਜਿੱਥੇ ਇੱਥੋ ਦੇ ਸ਼ਹਿਰ ਪਾਰਮਾ ਵਿਖੇ ਹੋਣ ਵਾਲੇ ਪ੍ਰੋਗਰਾਮ ਹਲੇਮੀਆ ਅਤੇ ਮੁਹੱਬਤਾਂ ਦੀ ਲਹਿਰ ਵਿਚ ਸ਼ਿਰਕਤ ਕਰਨਗੇ ਉਹ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵੱਲੋਂ 12 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਸਲਾਨਾ ਨਗਰ ਕੀਰਤਨ ਦੀ ਵੀ ਹਾਜ਼ਰੀਆਂ ਭਰਨਗੇ ਇੱਥੇ ਇਹ ਵੀ ਜਿਕਰਯੋਗ ਹੈ ਕਿ ਸਿੰਘ ਸਾਹਿਬ ਜੱਥੇਦਾਰ  ਰਘਬੀਰ ਸਿੰਘ ਜੀ ਨੇ ਪਿਛਲੇ ਸਾਲ ਗੁਰਦੁਆਰਾ ਸਿੰਘ ਸਭਾ ਫਲੇਰੋ ਦੀਆਂ ਆਲੀਸ਼ਾਨ ਇਮਾਰਤਾਂ ਦੇ ਉਦਘਾਟਨੀ ਸਮਾਗਮਾਂ ਵਿਚ ਵੀ ਹਾਜ਼ਰੀ ਭਰਨੀ ਸੀ ਪਰ ਉਹ ਪਹੁੱਚ ਨਹੀਂ ਸਕੇ ਸੀ ਪਰ 12 ਅਪ੍ਰੈਲ ਨੂੰ ਬਰੇਸ਼ੀਆ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸੰਗਤਾਂ ਨਾਲ ਹਾਜ਼ਰੀਆਂ ਭਰਦੇ ਕੌਮ ਦੀ ਨੁਮਾਇੰਦਗੀ ਕਰਨਗੇ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਅਤੇ ਨੌਜਵਾਨ ਸਭਾ ਫਲੈਰੋ ਦੇ ਅਹੁਦੇਦਾਰ ਮੌਜੂਦ ਸਨ ਜਿਨ੍ਹਾਂ ਵੱਲੋ ਸਿੱਖ ਕੌਮ ਦੇ ਨੰਮਾਇਦਆ ਨੂੰ ਜੀ ਆਇਆਂ ਆਖਿਆ ਗਿਆ । 



ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸੁਲਤਾਨ ਸਿੰਘ ਦਾ ਸਵਾਗਤ ਕਰਦੇ ਹੋਏ ਗੁਰਦੁਆਰਾ ਸਿੰਘ ਸਭਾ ਫਲੈਰੋ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਫੋਟੋ ਸਾਬੀ ਚੀਨੀਆ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ