ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਢਾਂਚੇ ਦੀ ਸਰਬਸੰਮਤੀ ਨਾਲ ਚੌਣ ਭਾਈ ਕੁਲਵਿੰਦਰ ਸਿੰਘ ਮੁੜ ਬਣੇ ਪ੍ਰਧਾਨ


ਮਿਲਾਨ ਇਟਲੀ 24 ਅਪ੍ਰੈਲ ( ਸਾਬੀ ਚੀਨੀਆ) ਯੂਰਪ ਦੀ ਸਭ ਤੋਂ ਵੱਡੀ ਸਬਜੀ ਮੰਡੀ ਕਰਕੇ ਜਾਣੇ ਜਾਂਦੇ ਸ਼ਹਿਰ ਫੌਦੀ ਵਿੱਚ ਸਥਾਪਿਤ ਗੁਰਦੁਆਰਾ ਸਿੰਘ ਸਭਾ ਫੌਦੀ ( ਲਾਤੀਨਾ ) ਦੀ ਗੁਰਦੁਆਰਾ ਪ੍ਰਬੰਧਕ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਚੋ ਭਾਈ ਕੁਲਵਿੰਦਰ ਸਿੰਘ ਧਾਲੀਵਾਲ ਨੂੰ ਮੋੜ ਤੋਂ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣਿਆ ਲਿਆ ਗਿਆ ਹੈ ਉਹਨਾਂ ਨੂੰ ਇਹ ਸੇਵਾ ਉਨਾਂ ਵੱਲੋਂ ਸਿੱਖ ਪੰਥ ਅਤੇ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਕੀਤੇ ਕਾਰਜਾਂ ਨੂੰ ਧਿਆਨ ਵਿੱਚ ਰੱਖ ਕੇ ਸੌਂਪੀ ਗਈ ਹੈ ਪਿਛਲੇ ਦਿਨੀ ਹੋਈ ਚੋਣ ਵਿੱਚ ਭਾਈ ਕੁਲਵਿੰਦਰ ਸਿੰਘ ਮੁੜ ਤੋ ਮੁੱਖ ਸੇਵਾਦਾਰ ਵਜੋ ਸੇਵਾ ਮਿਲਣ ਮੌਕੇ ਸੰਗਤਾਂ ਨੇ ਭਾਈ ਸਾਹਿਬ ਨੂੰ ਵਧਾਈ ਦਿੰਦਿਆਂ ਆਖਿਆ ਕਿ ਗਈ ਜਿਸ ਤਰ੍ਹਾਂ ਉਹਨਾਂ ਨੇ ਪਹਿਲਾਂ ਤੋਂ ਗੁਰਦੁਆਰਾ ਦੀ ਸਾਹਿਬ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਸਨ ਆਸ ਹੈ ਕਿ ਅੱਗੇ ਤੋ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ  ਦੱਸਣਯੋਗ ਹੈ ਕਿ ਸੰਗਤਾਂ ਵੱਲੋ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਖਰੀਦੀ ਗਈ ਹੈ ਉਥੇ ਹੀ ਅੰਮ੍ਰਿਤ ਸੰਚਾਰ ਪ੍ਰੋਗਰਾਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਮੌਕੇ ਮਹਾਨ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ ਭਾਈ  ਕੁਲਵਿੰਦਰ ਸਿੰਘ ਜਿੱਥੇ ਗੁਰਦੁਆਰਾ ਸਾਹਿਬ ਦੇ ਕਾਰਜਾਂ ਦੇ ਨਾਲ ਜੁੜੇ ਰਹਿੰਦੇ ਹਨ ਉਥੇ ਇਲਾਕੇ ਵਿੱਚ ਵੱਸਦੇ ਹਜ਼ਾਰਾਂ ਪੰਜਾਬੀਆਂ ਦੀ ਭਲਾਈ ਲਈ ਵੀ ਵੱਧ ਚੜ ਕੇ ਮਦਦ ਕਰਦੇ ਹਨ ਭਾਈ ਸਾਹਿਬ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਜਿਸ ਤਰਾਂ ਸੰਗਤਾਂ ਦੇ ਲਈ ਪਹਿਲਾਂ  ਹਾਜ਼ਰ ਰਹਿੰਦੇ ਸਨ ਅੱਗੇ ਵੀ ਸੰਗਤਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਵੱਸਦੇ ਸਿੱਖਾਂ ਅਤੇ ਗੁਰਦੁਆਰਾ ਸਿੰਘ ਸਭਾ ਫੌਦੀ ਦੀ ਚੜ੍ਹਦੀ ਕਲਾ ਦੇ ਲਈ ਕਾਰਜ ਕਰਦੇ ਰਹਿਣਗੇ । 


ਭਾਈ ਕੁਲਵਿੰਦਰ ਸਿੰਘ ਨੂੰ ਸਿਰਪਾਓ ਦੇ ਨਾਲ ਸਨਮਾਨਿਤ ਕਰਦੇ ਗ੍ਰੰਥੀ ਸਿੰਘ ਫੋਟੋ ਸਾਬੀ ਚੀਨੀਆ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ