Posts

ਯੂਨੀਅਨ ਸਿੱਖ ਇਟਲੀ ਵੱਲੋਂ ਸਮੂਹ੍ਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ

Image
ਮਿਲਾਨ ਇਟਲੀ (ਸਾਬੀ ਚੀਨੀਆ ) ਬੀਤੇ ਦਿਨੀ  ਇਟਲੀ ਦੀ ਲਾਤੀਨਾ ਸਟੇਟ ਵਿੱਚ ਭਾਰਤੀ ਭਾਈਚਾਰੇ ਲਈ ਮੰਦਭਾਗੀ ਘਟਨਾ ਸਾਹਮਣੇ ਆਈ ਸੀ।ਜਿਸ ਵਿੱਚ 31 ਸਾਲਾਂ ਪੰਜਾਬੀ ਨੌਜਵਾਨ ਸਤਨਾਮ ਸਿੰਘ  ਦੀ ਕੰਮ ਤੇ ਸੱਟ ਲੱਗਣ ਤੋਂ ਬਾਅਦ ਮਾਲਕ ਦੀ ਬੇਰਹਿਮੀ ਦੇ ਚਲਦਿਆਂ ਮੌਤ ਹੋ ਗਈ ਸੀ, ਜਿਉ ਹੀ ਖਬਰ ਮੀਡੀਆ ਰਾਂਹੀ ਲੋਕਾਂ ਤੱਕ ਪਹੁੱਚੀ ਸਭ ਪਾਸਿਉਂ ਪੰਜਾਬੀ ਨੌਜਵਾਨ ਨਾਲ ਵਾਪਰੀ ਘਟਨਾ ਤੇ ਦੁੱਖ ਜਾਹਰ ਹੋਇਆ ਅਤੇ ਗੋਰੇ ਮਾਲਕ ਦੁਆਰਾ ਕੀਤੀ ਅਣਮਨੁਖੀ ਵਰਤਾਰੇ ਦੀ ਕੜੀ ਨਿੰਦਿਆ ਕੀਤੀ ਗਈ।ਇਟਲੀ ਵਿੱਚ ਸਿੱਖ ਸੰਸਥਾ ਯੂਨੀਅਨ ਸਿੱਖ ਇਟਲੀ ਦੇ ਆਗੂਆ ਦੁਆਰਾ ਘਟਨਾ ਤੇ ਅਫਸੋਸ ਪ੍ਰਗਾਉਂਟਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਦਾ ਇਟਲੀ ਵੱਸਦੇ ਭਾਰਤੀ ਭਾਈਚਾਰੇ ਵਿੱਚ ਵੱਡਾ ਰੋਸ ਹੈ।ਉਹਨਾਂ ਕਿਹਾ ਕਿ ਜੇਕਰ ਮਾਲਕ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਦਿੱਤਾ, ਉਸਦੀ ਜਾਨ ਬੱਚ ਸਕਦੀ ਸੀ।  ਜਿਸ ਦੇ ਲਈ ਇਟਲੀ ਵਿਚਲੀਆਂ ਸੰਸਥਾਵਾਂ ਇੱਕਜੁੱਟ ਹੋਕੇ ਵੱਡਾ ਪ੍ਰਦਰਸ਼ਨ ਕਰਨ ਜਾ ਰਹੀਆ ਹਨ। ਉਹਨਾਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਹਨ। ਉਹਨਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ। ਕਿ ਇਹਨੀ ਦਿਨੀ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਜਾ ਰਹੇ ਹਫਤਾਵਰੀ ਸਮਾਗਮ ਦੌਰਾਨ  ਸਤਨਾਮ ਸਿੰਘ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਵੀ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਯੂਨੀਅਨ ਸਿੱਖ ਇਟਲੀ ...

ਇਟਲੀ ਦੀ ਰਾਜਧਾਨੀ ਰੋਮ ਵਿਚ ਕੀਰਤਨ ਦਰਬਾਰ 21 ਨੂੰ

Image
 ਇਟਲੀ ਦੇ ਇਤਿਹਾਸਿਕ ਸ਼ਹਿਰ ਰੋਮ  ਵਿੱਚ ਕੀਰਤਨ ਦਰਬਾਰ 21 ਅਪ੍ਰੈਲ ਨੂੰ ਮਿਲਾਨ ਇਟਲੀ 15 ਅਪ੍ਰੈਲ ( ਸਾਬੀ ਚੀਨੀਆ ) ਇਟਲੀ ਦੀਆਂ ਸਿੱਖ ਸੰਗਤਾਂ ਵੱਲੋ ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਬੰਧਤ ਆਏ ਦਿਨ ਮਹਾਨ  ਸਮਾਗਮ ਕਰਵਾ ਰਹੀਆ ਹਨ ਜਿੰਨਾਂ  ਵਿੱਚ ਪਿਛਲੇ ਢਾਈ ਦਹਾਕਿਆਂ  ਤੋਂ ਵੱਧਦੇ ਸਮੇਂ ਤੋਂ ਇਟਲੀ ਦੀ ਰਾਜਧਾਨੀ ਰੋਮ ਵਿਖੇ ਹਰ ਸਾਲ ਖਾਲਸੇ ਦੇ ਪ੍ਰਗਟ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਸਨ ਪਰ ਇਸ ਵਾਰ ਪ੍ਰਬੰਧਕਾਂ ਨੇ ਇਸ ਵਿੱਚ ਫੇਰ ਬਦਲ ਕਰਦਿਆਂ ਹੋਇਆ ਪ੍ਰੋਗਰਾਮ ਨੂੰ ਨਗਰ ਕੀਰਤਨ ਦੀ ਬਜਾਏ ਕੀਰਤਨ ਦਰਬਾਰ ਦੇ ਰੂਪ ਵਿੱਚ ਕਰਵਾਉਣ ਦਾ ਫੈਸਲਾ ਲਿਆ ਹੈ ਗੁਰਦੁਆਰਾ ਹਰਗੋਬਿੰਦ ਸੇਵਾ ਸੋਸਾਇਟੀ (ਮਾਸੀਮੀਨਾ) ਦੀ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਢਾਈ ਦਹਾਕਿਆਂ  ਤੋਂ ਰੋਮ ਦੀ ਰਾਜਧਾਨੀ ਵਿਖੇ ਹਰ ਸਾਲ ਨਗਰ ਕੀਰਤਨ ਸਜਾਇਆ ਜਾਂਦਾ ਸੀ ਪਰ ਇਸ ਸਾਲ ਪ੍ਰਬੰਧਕ ਕਮੇਟੀ ਨੇ ਫੈਸਲਾ ਲਿਆ ਹੈ ਕਿ ਖਾਲਸਾ ਪੰਥ 325 ਵੇਂ ਪ੍ਰਗਟ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਕੀਰਤਨ ਦਰਬਾਰ ਦੇ ਰੂਪ ਵਿਚ ਮਨਾਇਆ ਜਾਵੇਗਾ ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਪੂਰੀ ਇਟਲੀ ਤੋਂ ਹੁੰਮ ਹੁਮਾ ਕੇ ਪਹੁੰਚਣਗੀਆਂ ਅਤੇ ਕੀਰਤਨ ਦਰਬਾਰ ਵਿੱਚ ਸ਼ਮੂਲੀਅਤ ਕਰਕੇ ਆਪਣਾ ਜੀਵਨ ਸਫਲਾ ਬਣਾਉਣਗੀਆਂ ਪ੍ਰਬੰਧਕਾਂ ਨੇ ਇਹ ਵੀ ਦੱਸਿਆ ਕਿ ਲਾਸੀਓ ਦੇ ਵੱਖ ਵੱਖ ਗੁਰਦੁਆਰਿਆ...

ਤੋਲਨਤੀਨੋ ਇਟਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪ੍ਰਕਾਸ਼ ਦਿਹਾੜਾ ਮਨਾਇਆ

Image
ਮਿਲਾਨ ਇਟਲੀ 1 ਅਪ੍ਰੈਲ ( ਸਾਬੀ ਚੀਨੀਆ) ਸ਼੍ਰੀ ਗੁਰੂ ਰਾਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਦਿਹਾੜਾ ਦੇਸ਼ ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਵੱਲੋ ਬੜੀ ਧੂਮ ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸੇ ਸਬੰਧ ਵਿਚ ਇਟਲੀ ਦੇ ਸ਼ਹਿਰ ਤੋਲਨਤੀਨੋ ਦੀਆਂ ਸੰਗਤਾਂ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸਮਾਗਮ ਕਰਵਾਇਆ ਗਿਆ ਦੱਸਣਯੋਗ ਹੈ ਕਿ ਪ੍ਰਬੰਧਕਾਂ ਵੱਲੋ ਇਸ ਸਮਾਗਮ ਨੂੰ ਦੋ ਵੱਖ ਵੱਖ ਹਿੱਸਿਆਂ ਵਿੱਚ ਕਰਵਾਇਆ ਗਿਆ ਸੀ ਜਿਸ ਤਰਾ ਪਿਛਲੇ ਹਫਤੇ ਸ਼ੋਭਾ ਯਾਤਰਾ ਕੱਢੀ ਗਈ ਸੀ ਤੇ ਦੂਸਰੇ ਪੜਾਅ ਦੌਰਾਨ ਅਮ੍ਰਿਤ ਬਾਣੀ ਦੇ ਪਾਠ ਦੇ ਭੋਗ ਉਪਰੰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ ਪਹੁੱਚੇ ਭਾਈ ਸਤਨਾਮ ਸਿੰਘ ਹੂਸੈਨਪੁਰੀ ਦੇ ਜੱਥੇ ਦੁਆਰਾ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੀ ਬਾਣੀ ਨਾਲ ਜੋੜਿਆ ਗਿਆ ਇਸ ਮੌਕੇ ਛੋਟੇ ਛੋਟੇ ਬੱਚਿਆਂ ਤੋਂ ਇਲਾਵਾ ਸਥਾਨਿਕ ਨੌਜਵਾਨਾਂ ਵੱਲੋ ਵੀ ਧਾਰਮਿਕ ਸ਼ਬਦ ਪੜਦਿਆ ਹਾਜ਼ਰੀ ਲਗਵਾਈ ਗਈ ਸੰਗਤਾਂ ਦੇਰ ਸ਼ਾਮ ਤੱਕ ਪ੍ਰਭੂ ਭਗਤੀ ਵਿੱਚ ਲੀਨ ਰਹਿਕੇ ਸ਼ਬਦ ਪੜ੍ਹਦੀਆਂ ਰਹੀਆਂ ਪ੍ਰਬੰਧਕ ਕਮੇਟੀ ਵੱਲੋ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ  ਸੇਵਾਦਾਰਾਂ ਨੂੰ ਸਨਮਾਨ੍ਹ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਭਾਈ ਸਤਨਾਮ ਸਿੰਘ ਹੂਸੈਨਪੁਰੀ ਅਤੇ ਉਨਾਂ ਨਾਲ ਆਏ ਬੱਬੂ ਜਲੰਧਰੀ ਅਤੇ ਬਾਕੀ ਸਾਥੀਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘੀ ਜੀ ਆਇਆਂ ਆਖਿਆ ਗਿਆ ...

ਵਿਲੈਤਰੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਸ਼ਹਿਰ ਮੇਅਰ ਨੇ ਦਿੱਤੀਆਂ ਸੰਗਤ ਨੂੰ ਵਧਾਈਆਂ

Image
ਮਿਲਾਨ ਇਟਲੀ 2 ਅਪ੍ਰੈਲ (ਸਾਬੀ ਚੀਨੀਆ) ਰੋਮ ਦੇ ਨੇੜੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ  ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ  ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ ਕਿ ਦੱਸਣਯੋਗ ਹੈ ਕਿ ਇਲਾਕੇ ਵਿਚ ਬਣੇ ਪੁਰਾਤਨ ਗੁਰਦੁਆਰਿਆਂ ਵਿੱਚੋਂ ਇਕ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਸਥਾਨਿਕ ਸ਼ਹਿਰ ਦੇ ਮੇਅਰ ਨੇ ਆਪਣੇ ਪਰਿਵਾਰ ਨਾਲ ਪਹੁੱਚ ਕਰਕੇ ਸੰਗਤ ਨੂੰ ਸ਼੍ਰੀ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਆਖਿਆ ਕਿ ਤੁਸੀਂ ਬਹੁਤ ਮਹਾਨ ਕੌਮ ਹੋ ਜੋ ਵਿਦੇਸ਼ੀ ਧਰਤੀ ਤੇ ਬੈਠ ਕੇ ਵੀ ਆਪਣੇ ਗੁਰੂਆਂ ਦੇ ਦਿਹਾੜੇ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆ ਪ੍ਰਾਪਤ ਕਰਦੇ ਹੋ । ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸੁਰਿੰਦਰ ਸਿੰਘ ਜੀ ਅਤੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਆਏ ਗੁਰਮੀਤ ਸਿੰਘ ਸੰਧੂ , ਤਰਸੇਮ ਮੱਲਾ ਅਤੇ ਅਮਰਜੀਤ ਸਿੰਘ ਬੈਂਸ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ ਸਾਂਝੀਵਾਲਤਾ ਦੇ ਨਾਂ ਤੇ ਬਣੇ ਇਸ ਗੁਰਦੁਆਰਾ ਸਾਹਿਬ ਵਿਖੇ ਲਗਭਗ ਲਾਸੀਓ ਸਟੇਟ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ  ਦੇ ਅਹੁਦੇਦਾਰਾਂ ਨੇ ਪਹੁੰਚ ਕਰਕੇ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਹਾਜ਼ਰੀ ਭ...

ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਤ ਸੀਚੇਵਾਲ ਤੇ ਕਈ ਹੋਰ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ,

Image
 ਲੋਕ ਗਾਇਕ ਬਲਵੀਰ ਸ਼ੇਰਪੁਰੀ ਨੇ ਸ਼ਹੀਦਾਂ ਨੂੰ ਸਮਰਪਿਤ ਗੀਤਾਂ ਨਾਲ ਭਰੀ ਹਾਜ਼ਰੀ , ਸੁਲਤਾਨਪੁਰ ਲੋਧੀ 26 ਦਸੰਬਰ ਰਾਜ ਹਰੀਕੇ। ਦੇਸ਼ ਦੀ ਆਜ਼ਾਦੀ ਵਿੱਚ ਅਨੇਕਾਂ ਸੂਰਮਿਆਂ ਯੋਧਿਆਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਜ਼ੁਲਮ ਅਤੇ ਜਾਬਰ ਦਾ ਮੁਕਾਬਲਾ ਕਰਕੇ ਆਪਣਾ ਬਹੁਤ ਵੱਡਾ ਯੋਗਦਾਨ ਪਾਇਆ ਹੈ। ਏਸੇ ਲਈ ਉਹ ਹਮੇਸ਼ਾਂ ਅਮਰ ਰਹਿੰਦੇ ਹਨ। ਇਨ੍ਹਾਂ ਸ਼ਬਦਾਂ ਨੂੰ ਮੀਡੀਆ ਨਾਲ ਸਾਂਝੇ ਕਰਨ ਅਤੇ ਫੁੱਲ ਮਾਲਾਂਵਾਂ ਭੇਂਟ ਕਰਨ ਲਈ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਨ ਤੇ ਵਾਤਾਵਰਨ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨੇ ਸ਼ਹੀਦ ਊਧਮ ਸਿੰਘ ਚੌਂਕ ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀ ਭਰੀ। ਉਹਨਾਂ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਚਰਨ ਸਿੰਘ ਜੀ, ਸਾਹਿਤ ਸਭਾ,ਪ੍ਰੈਸ ਕਲੱਬ, ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਗ਼ਦਰੀ ਬਾਬੇ,ਪ੍ਰਣਾਮ ਸ਼ਹੀਦਾਂ ਨੂੰ ਅਤੇ ਵਾਤਾਵਰਨ ਸਬੰਧੀ ਗੀਤਾਂ ਨਾਲ ਹਾਜਰੀ ਭਰੀ। ਸੰਘਣੀ ਧੁੰਦ ਦੇ ਬਾਵਜੂਦ ਵੀ ਲੋਕਾਂ ਵਿਚ ਭਾਰੀ ਉਤਸ਼ਾਹ ਸੀ। ਇਸ ਮੌਕੇ ਪ੍ਰੋ ਬਲਜੀਤ ਕੌਰ, ਐਡਵੋਕੇਟ ਕੇਹਰ ਸਿੰਘ,ਐਡਵੋਕੇਟ ਰਜਿੰਦਰ ਰਾਣਾ, ਸੱਜਣ ਸਿੰਘ ਚੀਮਾ ਆਪ ਆਗੂ,ਸੀਨੀਅਰ ਪੱਤਰਕਾਰ ਨਰਿੰਦਰ ਸੋਨੀਆ, ਸਾਹਿਤ ਸਭਾ ਦੇ ਪ੍ਰਧਾਨ ਡਾ ਸਵਰਨ ਸਿੰਘ, ਪ੍ਰਸਿੱਧ ਗੀਤਕਾਰ ਤੇ ਜਨਰਲ ਸਕੱਤਰ ਮੁਖਤਿਆਰ ਸਿੰਘ ਚੰਦੀ ਅਤੇ ਹੋਰ ਵੀ ਬਹੁਤ ਸ਼ਖ਼ਸੀਅਤਾਂ ...

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਗੀਤ "ਬੱਚੇ ਬਾਜ਼ ਦੇ" ਜਲਦ ਰਿਲੀਜ਼ ਕੀਤਾ ਜਾਵੇਗਾ।

Image
 ਮਿਲਾਨ ਇਟਲੀ ( ਸਾਬੀ ਚੀਨੀਆ) ਦੁਨੀਆਂ ਦਾ ਅਨੋਖਾ ਤੇ ਨਿਵੇਕਲਾ ਇਤਿਹਾਸ ਜਿਸਨੂੰ ਸਿਰਜਿਆ ਵੀ ਨਿਵੇਕਲੀ ਦਿੱਖ ਵਾਲਿਆਂ ਨੇ ਹੀ ਹੈ | ਸਿੱਖਾਂ ਦੇ ਏਸ ਇਤਿਹਾਸ ਵਿੱਚ ਬੇਸ਼ੁਮਾਰ ਅਣਗਿਣਤ ਸ਼ਹਾਦਤਾਂ ਹੋਈਆਂ ਹਨ। ਇਸ ਇਤਿਹਾਸ ਵਿੱਚ ਬੱਚੇ ਤੋਂ ਲੈ ਕੇ ਬੁੱਢੀ ਉਮਰ ਤੱਕ ਦੇ ਸਿੱਖਾਂ ਨੇ ਸਿੱਖੀ ਦੀ ਖਾਤਿਰ ਜਾਂ ਮਨੁੱਖਤਾ ਦੀ ਭਲਾਈ ਵਾਸਤੇ ਆਪਣੇ ਸਵਾਰਥ ਤੋਂ ਉੱਚਾ ਉੱਠ ਕੇ ਆਪਣਾ ਸਿਰ ਭੇਟ ਕਰਨਾ ਮਾਮੂਲੀ ਜਿਹੀ ਭੇਟਾ ਸਮਝੀ ਤੇ ਚੜ੍ਹਦੀ ਕਲਾ ਵਿੱਚ ਜਿਊਣ ਦਾ ਵਲ ਦੱਸਿਆ ਹੈ। ਗੁਰੂ ਸਾਹਿਬ ਜੀ ਦੇ ਬਹੁਤ ਸਾਰੇ ਸਿੱਖਾਂ ਅਤੇ ਪਰਿਵਾਰ ਦੀਆਂ ਸ਼ਹਾਦਤਾਂ ਪੋਹ ਦੇ ਮਹੀਨੇ ਵਿੱਚ ਹੋਈਆਂ ਸਨ। ਇਹਨਾਂ ਅਣਗਿਣਤ ਤੇ ਸਿਰਮੌਰ ਸ਼ਹਾਦਤਾਂ ਵਿੱਚੋਂ ਹੋਈ ਹੈ ਦਸਮੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਛੋਟੇ ਦੋ ਸਪੁੱਤਰਾਂ ਦੀ ਸ਼ਹਾਦਤ। ਜਿਨ੍ਹਾਂ ਨੂੰ ਜਿਊਂਦੇ ਜੀਅ ਮੌਕੇ ਦੀ ਸਰਕਾਰ ਨੇ ਨੀਹਾਂ ਦੇ ਵਿੱਚ ਚਿਣਵਾਂ ਕੇ ਸ਼ਹੀਦ ਕੀਤਾ | ਉਹਨਾਂ ਦੀ ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਵੀ ਰਾਗੀ, ਢਾਡੀ ਜਾਂ ਸੱਭਿਆਚਾਰ ਗਾਉਣ ਵਾਲੇ ਗਾਇਕ ਗਾ ਕੇ ਆਪੋ ਆਪਣੇ ਢੰਗ ਅਨੁਸਾਰ ਸਰਧਾਂਜਲੀ ਭੇਟਾ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਮੀਰੀ ਪੀਰੀ ਰਿਕਾਰਡਜ਼ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਇੱਕ ਨਗ਼ਮਾ "ਬੱਚੇ ਬਾਜ਼ ਦੇ" ਰੀਲੀਜ਼ ਕੀਤਾ ਜਾ ਰਿਹਾ ਹੈ | ਜਿਸ ਨੂੰ ਭਾਈ ਹਰਜੀਤ ਸਿੰਘ ਸੋਹਲਪੁਰ ਵਾਲਿਆਂ ਦੇ ਢਾਡੀ ਜਥੇ ਨੇ ਆਪਣੀਆਂ ਬੁਲੰਦ...

ਗਾਇਕ ਬਲਵੀਰ ਸ਼ੇਰਪੁਰੀ ਦੇ ਵਿਸ਼ੇਸ਼ ਗੀਤ ਦੀ ਸ਼ੂਟਿੰਗ ਸ਼ੂਰੂ ,

Image
           ਗਾਇਕ ਬਲਵੀਰ ਸ਼ੇਰਪੁਰੀ ਦੇ ਵਿਸ਼ੇਸ਼ ਗੀਤ ਦੀ ਸ਼ੂਟਿੰਗ ਸ਼ੂਰੂ , ਦੁਬਈ (ਅਜਮਾਨ )10 ਦਸੰਬਰ ਰਾਜ ਹਰੀਕੇ ਪੱਤਣ। ਵਾਤਾਵਰਨ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨੇ ਪੰਜਾਬੀਅਤ, ਸੱਭਿਆਚਾਰ, ਵਿਰਸੇ ਅਤੇ ਵਾਤਾਵਰਨ ਸਬੰਧੀ ਗੀਤਾਂ ਰਾਹੀਂ ਹਮੇਸ਼ਾ ਪੰਜਾਬ ਦਾ ਨਾਂ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਗਾਇਕ ਬਲਵੀਰ ਸ਼ੇਰਪੁਰੀ ਇਸ ਸਮੇਂ ਦੁਬਈ ਟੂਰ ਤੇ ਹਨ। ਪ੍ਰੋਗਰਾਮ ਤੋਂ ਇਲਾਵਾ ਉਹ ਦੁਬਈ ਦੇ ਸ਼ੁੱਧ ਵਾਤਾਵਰਨ ਸਬੰਧੀ ਇੱਕ ਵਿਸ਼ੇਸ਼ ਟਰੈਕ ਦੀ ਸ਼ੂਟਿੰਗ ਕਰ ਰਹੇ ਹਨ।ਇਹ ਟਰੈਕ ਪ੍ਰਸਿੱਧ ਗੀਤਕਾਰ ਸ਼ਿੰਦਾ ਕਾਲਾ ਸੰਘਿਆਂ ਦੀ ਕਲਮ ਤੋਂ ਲਿਖਿਆ ਅਤੇ ਪ੍ਰਸਿੱਧ ਸੰਗੀਤਕਾਰ ਹਰੀ ਅਮਿਤ ਦੇ ਮਿਊਜ਼ਿਕ ਨਾਲ ਸ਼ਿੰਗਾਰਿਆ ਹੈ। ਵੀਡੀਓ ਡਾਇਰੈਕਟਰ ਐਡੀਟਰ ਕੁਲਦੀਪ ਸਿੰਘ ਇਸ ਟਰੈਕ ਦੀ ਸ਼ੂਟਿੰਗ ਅਤੇ ਐਡਟਿੰਗ ਕਰ ਰਹੇ ਹਨ। ਬਹੁਤ ਜਲਦ ਇਹ ਟਰੈਕ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ। ਇਹ ਸ਼ੂਟਿੰਗ ਅਜਮਾਨ ( ਸ਼ਰਮਾ ਟਰਾਂਸਪੋਰਟ ਕੰਪਨੀ ) ਸੁਖਦੇਵ ਸ਼ਰਮਾ ਜੀ ਨੇ ਆਪਣੇ ਦਫਤਰ ਤੋਂ ਸ਼ੁੱਭਕਾਮਨਾਵਾਂ ਅਤੇ ਸਹਿਯੋਗ ਨਾਲ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਗਾਇਕ ਬਲਵੀਰ ਸ਼ੇਰਪੁਰੀ ਨੂੰ ਚੰਗੇ ਗੀਤਾਂ ਲਈ ਵਿਸ਼ੇਸ਼ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਹੈ। ਇਸ ਮੌਕੇ ਜਸਵਿੰਦਰ ਸਿੰਘ, ਜਸਵੀਰ ਸਿੰਘ ਭੋਲਾ, ਦੀਪਕ ਕਾਲੀਆਂ, ਯੁੱਧਵੀਰ ਸਿੰਘ ਵਿਰਕ ਅਤੇ ਡਾਇਰੈਕਟਰ ਐਡੀਟਰ ਕੁਲਦੀਪ ਆਦਿ ਮੌਜੂਦ ਸਨ।